October 25, 2026, 4:51 am
----------- Advertisement -----------
HomeNewsPoliticsਪੰਜਾਬ ਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ ਦੀ ਸੀਮਾ 'ਚ ਕੀਤਾ...

ਪੰਜਾਬ ਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ ਦੀ ਸੀਮਾ ‘ਚ ਕੀਤਾ ਗਿਆ ਵਾਧਾ

Published on

----------- Advertisement -----------

ਅੰਮ੍ਰਿਤਸਰ: ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ, ਪਹਿਲਾਂ ਇਹ ਖਰਚਾ ਹੱਦ 30.80 ਮਿਥੀ ਗਈ ਸੀ ਜੋ ਕਿ ਹੁਣ ਵਧਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ। ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇੱਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲਵਾਉਣਾ ਪਵੇਗਾ। ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿੱਚੋਂ ਕਰ ਸਕਣਗੇ। 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ।

ਉਨ੍ਹਾਂ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ।ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ‘ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉਥੇ ਹੀ ਸਥਾਨਕ ਪੱਧਰ ਉੱਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਮੀਦਵਾਰਾਂ ਵੱਲੋਂ ਜੋ ਵੀ ਖਰਚਾ ਕੀਤਾ ਜਾਵੇਗਾ ਉਸਦਾ ਵੇਰਵਾ ਰੋਜ਼ਾਨਾ ਖਰਚਾ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਗੁਪਤ ਰਜਿਸਟਰ ਵਿੱਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ। ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿੱਚ ਮੇਲ ਖਾਣਾ ਚਾਹੀਦਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਰਿਜ਼ਲਟ ਆਉਣ ਤੱਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ। ਹਰੇਕ ਖਰਚੇ ਦੀ ਪ੍ਰਵਾਨਗੀ ਸੰਬੰਧਤ ਰਿਟਰਨਿੰਗ ਅਫ਼ਸਰ ਤੋਂ ਲੈਣੀ ਲਾਜ਼ਮੀ ਹੋਵੇਗੀ।

ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵੱਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ। ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ। ਉਨ੍ਹਾਂ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦੇਣ।

ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਬਾਰੇ ਦੱਸਦੇ ਕਿਹਾ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਕਿਸੇ ਦੂਜੇ ਉਮੀਦਵਾਰ ਦੀ ਨਿੱਜ਼ੀ ਜ਼ਿੰਦਗੀ ਉੱਤੇ ਸੱਟ ਨਹੀਂ ਮਾਰੀ ਜਾ ਸਕੇਗੀ। ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ। ਡੋਰ ਟੂ ਡੋਰ ਚੋਣ ਪ੍ਰਚਾਰ ਲਈ ਵੀ ਸਿਰਫ 5 ਵਿਅਕਤੀ ਹੀ ਜਾ ਸਕਦੇ ਹਨ। ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਮਾਜਿਕ ਭਾਈਚਾਰਾ ਅਤੇ ਸਦਭਾਵਨਾ ਦਾ ਮਾਹੌਲ ਖ਼ਰਾਬ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...