September 13, 2026, 9:55 pm
----------- Advertisement -----------
HomeNewsਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ...

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 17 ਅਕਤੂਬਰ (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...