April 21, 2025, 4:03 am
----------- Advertisement -----------
HomeNewsBreaking NewsSGPC ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਰੀਕ ’ਚ ਵਾਧਾ

SGPC ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਰੀਕ ’ਚ ਵਾਧਾ

Published on

----------- Advertisement -----------

ਚੰਡੀਗੜ੍ਹ, 1 ਅਗਸਤ 2024 – ਸ਼੍ਰੋਮਣੀ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਤਰੀਕ ਨੂੰ ਵਧਾ ਦਿੱਤਾ ਗਿਆ ਹੈ। ਯੋਗ ਵੋਟਰ ਇਸ ਲਈ 16 ਸਤੰਬਰ 2024 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਤਰੀਕ ’ਚ ਵਾਧੇ ਹੋਣ ਤੋਂ ਬਾਅਦ ਯੋਗ ਕੇਸਾਧਾਰੀ ਸਿੱਖ ਆਪਣੀ ਵੋਟ ਬਣਵਾ ਸਕਦੇ ਹਨ। ਵੋਟ ਬਣਵਾਉਣ ਲਈ ਵਿਅਕਤੀ ਦੀ ਉਮਰ ਘੱਟੋ-ਘੱਟ 21 ਸਾਲ ਜ਼ਰੂਰੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ, 2024 ਸੀ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ।

ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਬਣਾਇਆ ਪਲਾਨ

ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ...

ਸੂਬੇ ਦੇ ਹਰ ਨਾਗਰਿਕ ਲਈ 10 ਲੱਖ ਦੇ ਇਲਾਜ ਦੀ ਸਹੂਲਤ ਜਲਦ ਸ਼ੁਰੂ ਹੋਵੇਗੀ- ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ...

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ...

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ  ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ 

— ਪੁਲਿਸ ਟੀਮਾਂ ਨੇ ਦੋ ਆਰਪੀਜੀਜ਼ ਸਮੇਤ ਦੋ ਆਈਈਡੀਜ਼,  ਲਾਂਚਰ, ਦੋ ਹੈਂਡ ਗ੍ਰਨੇਡ, 2...

MP ਅੰਮ੍ਰਿਤਪਾਲ ਸਿੰਘ ਦੀ NSA ਵਧਾਈ, ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮ੍ਰਿਤਪਾਲ ਸਿੰਘ ਨੂੰ ਸੌਂਪੀ

MP ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ NSA ਨੂੰ ਇਕ ਸਾਲ ਹੋਰ ਵਧਾ ਦਿੱਤਾ ਗਿਆ...

ਬੇਟੀ ਦੀ ਬੇਰੁੱਖੀ ਕਾਰਣ ਵਧੀਆਂ ਸੱਸ ਜਵਾਈ ਚ ਨਜ਼ਦੀਕੀਆਂ!, ਬੇਟੀ ਕਹਿੰਦੀ ਸੀ ਜਵਾਈ ਨੂੰ ਪਾਗ਼ਲ

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੀ ਇੱਕ ਔਰਤ ਅਤੇ ਉਸਦੇ ਹੋਣ ਵਾਲੇ ਜਵਾਈ ਦੀ...

ਪੰਜਾਬ ਵਿੱਚ 29 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ: ਸ਼੍ਰੀ ਪਰਸ਼ੂਰਾਮ ਜਯੰਤੀ ਸਬੰਧੀ ਲਿਆ ਗਿਆ ਫੈਸਲਾ

ਪੰਜਾਬ ਵਿੱਚ 29 ਅਪ੍ਰੈਲ, ਮੰਗਲਵਾਰ ਨੂੰ ਜਨਤਕ ਛੁੱਟੀ ਹੋਵੇਗੀ। ਸਰਕਾਰ ਨੇ ਇਹ ਫੈਸਲਾ 29...

ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲਾ: 7 ਪੁਲਿਸ ਮੁਲਾਜ਼ਮਾਂ ਦਾ ਹੋਵੇਗਾ ਪੋਲੀਗ੍ਰਾਫ ਟੈਸਟ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜੇਲ੍ਹ ਵਿੱਚ ਇੰਟਰਵਿਊ ਲੈਣ ਦੇ ਮਾਮਲੇ ਦੀ ਚੱਲ ਰਹੀ ਜਾਂਚ...