September 22, 2026, 3:51 pm
----------- Advertisement -----------
HomeNewsBreaking Newsਗੋਲਡੀ ਬਰਾੜ ਖਿਲਾਫ ਫੇਸਬੁੱਕ ਦੀ ਕਾਰਵਾਈ: ਪੇਜ ਸਰਚ ਕਰਨ ਖਿਲਾਫ ਮਿਲ ਰਹੀ...

ਗੋਲਡੀ ਬਰਾੜ ਖਿਲਾਫ ਫੇਸਬੁੱਕ ਦੀ ਕਾਰਵਾਈ: ਪੇਜ ਸਰਚ ਕਰਨ ਖਿਲਾਫ ਮਿਲ ਰਹੀ ਚੇਤਾਵਨੀ

Published on

----------- Advertisement -----------
  • ਕਿਹਾ ਖਤਰਨਾਕ ਗਤੀਵਿਧੀਆਂ ਦਾ ਸਰਗਨਾ
  • ਸਰਚ ਕਰਨ ਦਾ ਅਲਰਟ ਸੁਰੱਖਿਆ ਏਜੰਸੀਆਂ ਨੂੰ ਜਾਵੇਗਾ

ਚੰਡੀਗੜ੍ਹ, 4 ਜਨਵਰੀ 2024 – ਅੱਤਵਾਦੀਆਂ ਦੀ ਸੂਚੀ ‘ਚ ਸ਼ਾਮਲ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਦੇ ਸੋਸ਼ਲ ਮੀਡੀਆ ਅਕਾਊਂਟ ਹੁਣ ਖੁਫੀਆ ਏਜੰਸੀਆਂ ਦੀ ਰਾਡਾਰ ‘ਤੇ ਹਨ। ਗੋਲਡੀ ਬਰਾੜ ਦੇ ਪੇਜ ਵੀ ਫੇਸਬੁੱਕ ਤੋਂ ਹਟਾਏ ਜਾ ਰਹੇ ਹਨ। ਜੇਕਰ ਕੋਈ ਵੀ ਵਿਅਕਤੀ ਹੁਣ ਫੇਸਬੁੱਕ ‘ਤੇ ਗੋਲਡੀ ਬਰਾੜ ਨੂੰ ਸਰਚ ਕਰਦਾ ਹੈ ਤਾਂ ਉਸ ਦਾ ਅਲਰਟ ਤੁਰੰਤ ਸੁਰੱਖਿਆ ਏਜੰਸੀਆਂ ਤੱਕ ਪਹੁੰਚ ਜਾਵੇਗਾ।

ਗੋਲਡੀ ਬਰਾੜ ਦਾ ਨਾਂ ਸਰਚ ਕਰਦੇ ਹੀ ਫੇਸਬੁੱਕ ਨੇ ਅਲਰਟ ਕੀਤਾ ਕਿ ਇਹ ਵਿਅਕਤੀ ਕਈ ਖਤਰਨਾਕ ਸੰਗਠਨਾਂ ਨਾਲ ਜੁੜਿਆ ਹੋਇਆ ਹੈ। ਇਸੇ ਕਰਕੇ ਫੇਸਬੁੱਕ ਇਸ ਨੂੰ ਖੋਜਣ ਦੀ ਇਜਾਜ਼ਤ ਨਹੀਂ ਦਿੰਦਾ ਹੈ। ਉਸ ਦੇ ਫੇਸਬੁੱਕ ਅਕਾਊਂਟ ‘ਤੇ ਇਹ ਵੀ ਲਿਖਿਆ ਗਿਆ ਹੈ ਕਿ ਇਹ ਵਿਅਕਤੀ ਨਫ਼ਰਤੀ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੈ। ਜੇਕਰ ਕੋਈ ਵਿਅਕਤੀ ਨਫ਼ਰਤ ਭਰੀ ਭਾਸ਼ਣ ਵਰਗੀ ਸਮੱਗਰੀ ਪੋਸਟ ਕਰਦਾ ਹੈ, ਤਾਂ ਉਸ ਦਾ ਖਾਤਾ ਵੀ ਤੁਰੰਤ ਫੇਸਬੁੱਕ ਤੋਂ ਹਟਾ ਦਿੱਤਾ ਜਾਵੇਗਾ। ਸੋਸ਼ਲ ਮੀਡੀਆ ‘ਤੇ ਅੱਤਵਾਦੀਆਂ ਖਿਲਾਫ ਇਹ ਵੱਡੀ ਕਾਰਵਾਈ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨਿਆ ਗਿਆ ਸੀ। ਉਸ ਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਕੇਂਦਰ ਸਰਕਾਰ ਦੀ ਕਾਰਵਾਈ ਤੋਂ ਬਾਅਦ ਹੁਣ ਗੋਲਡੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ।

ਗੋਲਡੀ ਬਰਾੜ ਪੰਜਾਬ ਪੁਲਿਸ ਦੇ ਸੇਵਾਮੁਕਤ ਸਬ ਇੰਸਪੈਕਟਰ ਦਾ ਪੁੱਤਰ ਹੈ। ਆਪਣੇ ਭਰਾ ਦੇ ਕਤਲ ਤੋਂ ਬਾਅਦ ਉਹ ਗੈਂਗਸਟਰ ਬਣ ਗਿਆ। ਹੁਣ ਉਹ ਚਿਹਰੇ ਬਦਲ ਕੇ ਅਪਰਾਧ ਕਰਦਾ ਰਹਿੰਦਾ ਹੈ।

29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪਹਿਲਾਂ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇੱਕ ਟੀਵੀ ਚੈਨਲ ‘ਤੇ ਇੰਟਰਵਿਊ ਦਿੰਦਿਆਂ ਕਿਹਾ ਕਿ ਉਸ ਨੇ ਮੂਸੇਵਾਲਾ ਨੂੰ ਮਾਰਿਆ ਸੀ।

ਉਸ ਨੇ ਮੂਸੇਵਾਲਾ ‘ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਜਦੋਂ ਪੁਲੀਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਹੋਣਾ ਪਿਆ। ਗੋਲਡੀ ਨੇ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜ ਕੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...