November 19, 2026, 2:58 am
----------- Advertisement -----------
HomeNewsBreaking Newsਜਲੰਧਰ ਪੁਲਿਸ ਕਮਿਸ਼ਨਰ ਦੀ ਬਣੀ ਫਰਜ਼ੀ ਆਈਡੀ: ਸਾਈਬਰ ਠੱਗਾਂ ਨੇ ਲੋਕਾਂ ਨੂੰ...

ਜਲੰਧਰ ਪੁਲਿਸ ਕਮਿਸ਼ਨਰ ਦੀ ਬਣੀ ਫਰਜ਼ੀ ਆਈਡੀ: ਸਾਈਬਰ ਠੱਗਾਂ ਨੇ ਲੋਕਾਂ ਨੂੰ ਭੇਜੇ ਮੈਸਜ

Published on

----------- Advertisement -----------
  • ਸਵਪਨਾ ਸ਼ਰਮਾ ਨੇ ਕਿਹਾ- ਜਲਦ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ

ਜਲੰਧਰ, 14 ਫਰਵਰੀ 2024 – ਜਲੰਧਰ ਦੇ ਪੁਲਿਸ ਕਮਿਸ਼ਨਰ IPS ਸਵਪਨ ਸ਼ਰਮਾ ਦੀ ਫਰਜ਼ੀ ਫੇਸਬੁੱਕ ਆਈਡੀ ਸਾਈਬਰ ਠੱਗਾਂ ਵੱਲੋਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹੀ ਨਹੀਂ ਠੱਗਾਂ ਨੇ ਲੁਧਿਆਣਾ ਵਿੱਚ ਕਈ ਲੋਕਾਂ ਨੂੰ ਮੈਸਜ ਵੀ ਕੀਤੇ ਹਨ। ਪੁਲੀਸ ਕਮਿਸ਼ਨਰ ਸ਼ਰਮਾ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਇਹ ਫੇਸਬੁੱਕ ਆਈਡੀ ਫਰਜ਼ੀ ਹੈ। ਆਈਡੀ ਬਣਾਉਣ ਵਾਲੇ ਵਿਅਕਤੀ ਖਿਲਾਫ ਜਲਦੀ ਹੀ ਕਾਰਵਾਈ ਕੀਤੀ ਜਾ ਰਹੀ ਹੈ।

ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਉਨ੍ਹਾਂ ਦੇ ਨਾਂ ‘ਤੇ ਬਣੀ ਆਈਡੀ ਦੀ ਵਰਤੋਂ ਕਰਕੇ ਮੈਸੇਜ ਭੇਜ ਕੇ ਕਿਸੇ ਨੂੰ ਠੱਗਣ ਦੀ ਕੋਸ਼ਿਸ਼ ਕਰਦਾ ਹੈ ਤਾਂ ਸੁਚੇਤ ਰਹਿਣ।

ਜਾਣਕਾਰੀ ਦਿੰਦਿਆਂ ਲੁਧਿਆਣਾ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਸੋਨੂੰ ਨੇ ਦੱਸਿਆ ਕਿ ਉਹ ਸੈਕਰਡ ਹਾਰਟ ਸਕੂਲ ਨੇੜੇ ਰਹਿੰਦਾ ਹੈ। ਉਸ ਨੂੰ ਸਵਪਨ ਸ਼ਰਮਾ ਦੇ ਨਾਂ ‘ਤੇ ਬਣਾਈ ਗਈ ਫੇਸਬੁੱਕ ਆਈਡੀ ਤੋਂ ਫਰੈਂਡ ਰਿਕਵੈਸਟ ਮਿਲੀ। ਉਸਨੇ ਸਵੀਕਾਰ ਕਰ ਲਿਆ। ਕੁਝ ਦਿਨਾਂ ਬਾਅਦ ਅਚਾਨਕ ਇੱਕ ਸੁਨੇਹਾ ਆਇਆ। ਠੱਗ ਨੇ ਉਸਦਾ ਹਾਲ-ਚਾਲ ਪੁੱਛਿਆ। ਜਿਸ ਤੋਂ ਬਾਅਦ ਉਸ ਦਾ ਨੰਬਰ ਲੈ ਲਿਆ। ਚੈਟਿੰਗ ‘ਤੇ ਉਸ ਨਾਲ ਗੱਲ ਕਰਨ ਲੱਗੀ।

ਸੋਨੂੰ ਅਨੁਸਾਰ ਉਕਤ ਵਿਅਕਤੀ ਨੇ ਉਸ ਨੂੰ ਕਿਹਾ ਕਿ ਮੇਰਾ ਇੱਕ ਦੋਸਤ ਸੰਤੋਸ਼ ਕੁਮਾਰ ਹੈ, ਉਹ ਤੁਹਾਨੂੰ ਫ਼ੋਨ ਕਰੇਗਾ। ਉਹ ਸੀਆਰਪੀਐਫ ਵਿੱਚ ਇੱਕ ਅਧਿਕਾਰੀ ਹੈ। ਉਸ ਦੀ ਡਿਊਟੀ ਤਬਦੀਲ ਕਰ ਦਿੱਤੀ ਗਈ ਹੈ। ਉਹ ਆਪਣਾ ਫਰਨੀਚਰ ਦਾ ਸਮਾਨ ਵੇਚਣਾ ਚਾਹੁੰਦਾ ਹੈ। ਸਾਰੀਆਂ ਚੀਜ਼ਾਂ ਨਵੀਆਂ ਅਤੇ ਚੰਗੀ ਹਾਲਤ ਵਿੱਚ ਹਨ। ਜੇ ਤੁਹਾਨੂੰ ਇਹ ਪਸੰਦ ਹੈ ਤਾਂ ਖਰੀਦੋ ਲਓ……

ਇਸੇ ਤਰ੍ਹਾਂ ਕੈਲਾਸ਼ ਨਗਰ ਰੋਡ ਦੇ ਰਹਿਣ ਵਾਲੇ ਸੌਰਵ ਅਰੋੜਾ ਨੂੰ ਵੀ ਸਵਪਨ ਸ਼ਰਮਾ ਦੀ ਜਾਅਲੀ ਫੇਸਬੁੱਕ ਆਈ.ਡੀ. ਤੋਂ ਇੱਕ ਵਿਅਕਤੀ ਨੇ ਫਰਨੀਚਰ ਦਾ ਸਮਾਨ ਵੇਚਣ ਦੀ ਗੱਲ ਵੀ ਕੀਤੀ ਕਿਉਂਕਿ ਸੰਤੋਸ਼ ਨਾਮ ਦੇ ਇੱਕ ਸੀਆਰਪੀਐਫ ਅਧਿਕਾਰੀ ਦੀ ਬਦਲੀ ਹੋ ਗਈ ਸੀ। ਸੌਰਵ ਨੇ ਦੱਸਿਆ ਕਿ ਸੰਤੋਸ਼ ਨਾਂ ਦੇ ਵਿਅਕਤੀ ਨੇ ਉਸ ਨੂੰ ਵੀ ਫੋਨ ਕੀਤਾ ਪਰ ਜਦੋਂ ਉਸ ਨਾਲ ਗੱਲ ਕੀਤੀ ਤਾਂ ਉਸ ਨੇ ਫੋਨ ਕੱਟ ਦਿੱਤਾ।

ਸੋਨੂੰ ਅਤੇ ਸੌਰਵ ਮੁਤਾਬਕ ਠੱਗ ਲਗਾਤਾਰ ਅਫਸਰਾਂ ਦੇ ਨਾਂ ਲੈ ਕੇ ਫਰਜ਼ੀ ਆਈਡੀ ਬਣਾ ਰਹੇ ਹਨ। ਪੁਲੀਸ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਠੱਗਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...