July 29, 2026, 5:22 pm
----------- Advertisement -----------
HomeNewsBreaking Newsਕਪੂਰਥਲਾ 'ਚ ਨਕਲੀ ਦੁੱਧ-ਘਿਓ ਦੇ ਕਾਰੋਬਾਰ ਦਾ ਪਰਦਾਫਾਸ਼, 1 ਗ੍ਰਿਫਤਾਰ

ਕਪੂਰਥਲਾ ‘ਚ ਨਕਲੀ ਦੁੱਧ-ਘਿਓ ਦੇ ਕਾਰੋਬਾਰ ਦਾ ਪਰਦਾਫਾਸ਼, 1 ਗ੍ਰਿਫਤਾਰ

Published on

----------- Advertisement -----------


ਕਪੂਰਥਲਾ ਦੀ ਸਬ-ਡਵੀਜ਼ਨ ਫਗਵਾੜਾ ‘ਚ ਪੁਲਿਸ ਨੇ ਪਿੰਡ ਪੰਛਟਾ ‘ਚ ਇਕ ਡੇਰੇ ‘ਚੋਂ ਨਕਲੀ ਦੁੱਧ ਅਤੇ ਘਿਓ ਵੇਚਣ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਐਸਪੀ ਰੁਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਜਰ ਬਲਾਲ, ਇਮਾਮ ਹੁਸੈਨ ਵਾਸੀ ਪਿੰਡ ਪੰਛਟਾ ਅਤੇ ਹਨੀਫ਼ ਉਰਫ਼ ਰਫ਼ੀ ਵਾਸੀ ਖਰਲ ਕਲਾਂ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਨੇ ਪੈਟਰੋਲ ਪੰਪ ਨੇੜੇ ਗੁਰਜਰਾਂ ਦੇ ਡੇਰੇ ਵਿੱਚ ਨਕਲੀ ਕਰੀਮ ਅਤੇ ਦੇਸੀ ਘਿਓ ਤਿਆਰ ਕੀਤਾ ਹੈ। ਕਸਬਾ ਪੰਛਟਾ ਇਸ ਨੂੰ ਵੇਚ ਕੇ ਮੋਟੀ ਕਮਾਈ ਕਰ ਰਹੇ ਹਨ।

ਜਿਸ ਤੋਂ ਬਾਅਦ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ ਲਾਭ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਸ ਡੇਰੇ ‘ਤੇ ਛਾਪਾ ਮਾਰ ਕੇ ਹਨੀਫ਼ ਉਰਫ਼ ਰਫ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 60 ਪੈਕਟ ਰਿਫਾਇੰਡ, 6 ਪੈਕਟ ਸੁੱਕਾ ਦੁੱਧ, 25 ਸਪਰੇਅ ਡਰਾਈਡ ਪਾਊਡਰ ਅਤੇ ਕਰੀਮ ਦਾ ਇੱਕ ਕੈਨ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਹਨੀਫ਼ ਉਰਫ਼ ਰਫ਼ੀ, ਗੁਰਜਰ ਬਿਲਾਲ ਅਤੇ ਇਮਾਮ ਹੁਸੈਨ ਖ਼ਿਲਾਫ਼ ਧਾਰਾ 7 ਈਸੀ ਐਕਟ ਅਤੇ 420/270 ਆਈਪੀਸੀ ਤਹਿਤ ਕੇਸ ਦਰਜ ਕਰਕੇ ਹਨੀਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...