August 27, 2026, 3:11 pm
----------- Advertisement -----------
HomeNewsLatest Newsਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ...

ਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 29 ਅਗਸਤ (ਬਲਜੀਤ ਮਰਵਾਹਾ) : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਬੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਜਸਵਿੰਦਰ ਸਿੰਘ ਕੰਬੋਜ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਬਾਲਮੀਕਿ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਹ ਗੁਰੂ ਹਰਿ ਸਹਾਏ (ਫਿਰੋਜਪੁਰ) ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਕੰਮ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਜਨਮ ਮਿਤੀ 12.05.1969 ਹੈ ਅਤੇ ਮਿਤੀ 22.8.1989 ਨੂੰ ਇੰਦਰ ਸਿੰਘ ਵੱਲੋਂ ਉਸ ਨੂੰ ਗੋਦ ਲਿਆ ਗਿਆ ਸੀ। ਜਸਵਿੰਦਰ ਸਿੰਘ ਦੇ ਗੋਦਨਾਮੇ ਸਬੰਧੀ ਮਾਮਲਾ ਕਾਨੂੰਨੀ ਹੋਣ ਕਰਕੇ, ਉਸ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੀਤੀ ਇੰਨਕੁਆਰੀ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀ ਕੀਤਾ ਗਿਆ। ਉਸ ਵੱਲੋਂ ਮਾਣਯੋਗ ਸਿਵਲ ਜੱਜ ਜਲਾਲਾਬਾਦ ਦੀ ਕੋਰਟ ਵਿੱਚ ਆਪਣੇ ਬਾਇਲੋਜੀਕਲ ਪੇਰੈਂਟਸ ਵਿਰੁੱਧ ਸੂਟ ਦਾਇਰ ਕੀਤਾ ਗਿਆ ਸੀ। ਉਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪ੍ਰੀਖਿਆ (ਮਾਰਚ 1985) ਅਤੇ ਸੀਨੀਅਰ ਸੈਕੰਡਰੀ ਸਿੱਖਿਆ ਭਾਗ-2 (ਅਪ੍ਰੈਲ 1989) ਵਿੱਚ ਜਾਰੀ ਸਰਟੀਫਿਕੇਟਾਂ ਵਿੱਚ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਰਜ ਹੈ।

ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਜਸਵਿੰਦਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜਪੁਰ ਨੂੰ ਪੱਤਰ ਲਿਖ ਕੇ ਜਸਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 466 ਮਿਤੀ 21.01.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...