September 20, 2026, 6:25 am
----------- Advertisement -----------
HomeNewsBreaking Newsਅਬੋਹਰ 'ਚ ਬਿਜਲੀ ਬੋਰਡ ਦੇ ਦਫ਼ਤਰ ਦੀ ਡਿੱਗੀ ਛੱਤ

ਅਬੋਹਰ ‘ਚ ਬਿਜਲੀ ਬੋਰਡ ਦੇ ਦਫ਼ਤਰ ਦੀ ਡਿੱਗੀ ਛੱਤ

Published on

----------- Advertisement -----------

ਅਬੋਹਰ ਵਿੱਚ ਬਿਜਲੀ ਬੋਰਡ ਦੇ ਸਬ ਡਿਵੀਜ਼ਨ ਨੰਬਰ ਇੱਕ ਦੇ ਦਫ਼ਤਰ ਦੀ ਛੱਤ ਦਾ ਮਲਬਾ ਅਚਾਨਕ ਹੇਠਾਂ ਡਿੱਗ ਗਿਆ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਦੇ ਲੇਖਾਕਾਰ ਸੁਰਿੰਦਰ ਛਾਬੜਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਦਫ਼ਤਰ ਪੁੱਜੇ ਅਤੇ ਆਪਣੀ ਸੀਟ ‘ਤੇ ਬੈਠਣ ਹੀ ਵਾਲੇ ਸਨ ਕਿ ਅਚਾਨਕ ਛੱਤ ਤੋਂ ਮਲਬਾ ਹੇਠਾਂ ਡਿੱਗਣ ਲੱਗਾ | ਖੁਸ਼ਕਿਸਮਤੀ ਇਹ ਰਹੀ ਕਿ ਛੱਤ ਤੋਂ ਡਿੱਗੇ ਪੱਥਰ ਉਨ੍ਹਾਂ ਨੂੰ ਨਹੀਂ ਲੱਗੇ। ਕੁਝ ਪੱਥਰ ਕੁਰਸੀ ‘ਤੇ ਡਿੱਗੇ।

ਉਸ ਨੇ ਦੱਸਿਆ ਕਿ ਉਸ ਦੇ ਕੰਪਿਊਟਰ ‘ਤੇ ਪੱਥਰ ਡਿੱਗ ਗਿਆ। ਉਸ ਕੋਲ ਹਰ ਰੋਜ਼ ਕਈ ਲੋਕ ਆਉਂਦੇ ਹਨ। ਖੁਸ਼ਕਿਸਮਤੀ ਇਹ ਰਹੀ ਕਿ ਉਸ ਸਮੇਂ ਵੀ ਦਫਤਰ ਖੁੱਲ੍ਹਾ ਸੀ ਅਤੇ ਉਸ ਦੇ ਨਾਲ ਕੋਈ ਨਹੀਂ ਸੀ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ।

ਦੂਜੇ ਪਾਸੇ ਐਸਡੀਓ ਰਾਜੀਵ ਗਰੋਵਰ ਨੇ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਛੱਤ ’ਤੇ ਸੀਸੀ ਫਲੋਰਿੰਗ ਲੱਗੀ ਹੋਈ ਸੀ, ਜਿਸ ਕਾਰਨ ਛੱਤ ਦੇ ਟੁੱਟਣ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਇਸ ਦੀ ਜਾਂਚ ਕਰਵਾਉਣ ਲਈ ਪੱਤਰ ਲਿਖਿਆ ਗਿਆ ਹੈ ਤਾਂ ਜੋ ਕੋਈ ਹਾਦਸਾ ਨਾ ਵਾਪਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...