November 11, 2026, 4:44 pm
----------- Advertisement -----------
HomeNewsLifestyleਚਾਲੂ ਵਿੱਤੀ ਸਾਲ ਦੌਰਾਨ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ...

ਚਾਲੂ ਵਿੱਤੀ ਸਾਲ ਦੌਰਾਨ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਮਿਥਿਆ ਟੀਚਾ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 7 ਦਸੰਬਰ (ਬਲਜੀਤ ਮਰਵਾਹਾ)- ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਪਹਿਲੇ ਬੱਚੇ ਲੜਕਾ ਜਾਂ ਲੜਕੀ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਔਰਤ ਲਾਭਪਾਤਰੀਆਂ ਨੂੰ ਕ੍ਰਮਵਾਰ 5000 ਰੁਪਏ ਅਤੇ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਫਾਰਮ ਭਰੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਾਲੂ ਵਿੱਤੀ ਸਾਲ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਨੂੰ ਉਨ੍ਹਾਂ ਅਧੀਨ ਆਉਂਦੇ ਆਂਗਣਵਾੜੀ ਕੇਂਦਰਾਂ ਦੇ ਅਨੁਸਾਰ ਟੀਚਾ ਦਿੱਤਾ ਗਿਆ ਹੈ ਜੋ ਕਿ ਇਸ ਵਿੱਤੀ ਸਾਲ ਦੇ ਅੰਤ ਤਕ ਪੂਰਾ ਕਰਨਾ ਜਰੂਰੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ ਸਾਲ ਦੇ ਅੰਤ ਤੱਕ ਕੁੱਲ 3212 ਫਾਰਮ ਭਰਨ ਦਾ ਟੀਚਾ ਦਿੱਤਾ ਸੀ। ਜ਼ਿਲ੍ਹੇ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਇਹ ਟੀਚਾ 4 ਮਹੀਨੇ ਪਹਿਲਾ ਹੀ ਪੂਰਾ ਕਰ ਲਿਆ ਗਿਆ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 3257 ਫਾਰਮ ਭਰ ਕੇ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਇਸੇ ਤਰ੍ਹਾਂ ਹੀ ਕਿ ਜ਼ਿਲ੍ਹਾ ਫਾਜ਼ਿਲਕਾ ਨੂੰ 3836 ਫਾਰਮ ਭਰਨ ਦਾ ਟੀਚਾ ਦਿੱਤਾ ਗਿਆ ਸੀ, ਜ਼ਿਲ੍ਹਾ ਫਾਜ਼ਿਲਕਾ ਨੇ 3856 ਫਾਰਮ ਭਰ ਕੇ ਸੂਬੇ ‘ਚ ਦੂਸਰਾ ਸਥਾਨ ਹਾਸਲ ਕੀਤਾ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਜ਼ਿਲ੍ਹੇ ਵੀ ਮਿੱਥੇ ਟੀਚੇ ਨਾਲੋਂ ਵੱਧ ਫਾਰਮ ਭਰਨ ਤਾਂ ਜੋ ਇਸ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਯੋਗ ਔਰਤ ਲਾਭਪਾਤਰੀਆਂ ਨੂੰ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ ਜਾ ਕੇ ਫਾਰਮ ਭਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...