June 12, 2026, 6:35 pm
----------- Advertisement -----------
HomeNewsLatest Newsਪਿਛਲੇ 19 ਸਾਲਾਂ ਤੋਂ ਨਿਆਂ ਮੰਗ ਰਹੇ ਪੀੜ੍ਹਤ ਪਰਿਵਾਰ ਨੇ ਗ੍ਰਹਿ ਅਤੇ...

ਪਿਛਲੇ 19 ਸਾਲਾਂ ਤੋਂ ਨਿਆਂ ਮੰਗ ਰਹੇ ਪੀੜ੍ਹਤ ਪਰਿਵਾਰ ਨੇ ਗ੍ਰਹਿ ਅਤੇ ਇੰਟੈਂਲੀਜੇਸ਼ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ 17 ਅਪ੍ਰੈਲ : ਅਨੁਸੂਚਿਤ ਜਾਤੀ ਦੀ ਮਾਂ-ਧੀ ਅਤੇ ਭਰਾ-ਭਰਜਾਈ ਨੂੰ ਥਾਣੇ ਨਜਾਇਜ਼ ਹਿਰਾਸਤ ‘ਚ ਰੱਖ ਕੇ ਅੱਤਿਆਚਾਰ ਕਰਨ ਅਤੇ ਕਰੰਟ ਲਗਾਉਣ ਸਬੰਧੀ ਦਰਜ ਕੀਤੇ ਮੁਕੱਦਮੇ ਨੂੰ ਖਾਰਜ਼ ਕਰਨ ਦੇ ਸਨਮੁੱਖ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਿੱਲੀ ਅਤੇ ਪੰਜਾਬ ਪੁਲਿਸ ਆਮੋਂ-ਸਾਹਮਣੇ ਖੜ ਗਏ ਲਗਦੇ ਹਨ। ਇਸ ਸਬੰਧੀ ਅੱਜ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਅਤੇ ਪੀੜ੍ਹਤ ਭਰਾ ਇੰਜ਼ੀ. ਦਰਸ਼ਨ ਸਿੰਘ ਧਾਲੀਵਾਲ ਨੇ ਪੰਜਾਬ ਪੁਲਿਸ ਦੇ ਇੰਟੈਂਲੀਜੈਂਸ ਅਧਿਕਾਰੀਆਂ ਨਾਲ ਮੁਲਾਕਾਤ ਤੋਂ ਬਾਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਾਅਲੀ ਬਣਾਏ ਥਾਣਾ ਸਿਟੀ ਜਗਰਾਉਂ ਦੇ ਜ਼ਾਅਲੀ ਬਣੇ ਰਹੇ ਅੈਸ.ਅਾਈ./ਅੈਸ.ਅੈਚ.ਓ. ਗੁਰਿੰਦਰ ਬੱਲ ਤੇ ਏ.ਅੈਸ.ਆਈ. ਰਾਜਵੀਰ ਸਿੰਘ ਵਲੋਂ ਉਸ ਦੀ ਮਾਤਾ ਤੇ ਭੈਣ ਨੂੰ ਸਮੇਤ ਉਸ ਦੇ ਅਤੇ ਭਰਾ-ਭਰਜਾਈ ਦੇ ਨਜਾਇਜ਼ ਹਿਰਾਸਤ ਵਿੱਚ ਥਾਣੇ ਰੱਖ ਕੇ ਨਾਂ ਸਿਰਫ਼ ਅੱਤਿਆਚਾਰ ਕੀਤੇ ਸਗੋਂ ਅੱਤਿਆਚਾਰਾਂ ਲਕੋਣ ਲਈ ਪਰਿਵਾਰ ਨੂੰ ਝੂਠੇ ਕੇਸਾਂ ਵਿੱਚ ਵੀ ਫਸਾਇਆ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਦੇ ਕਰੰਟ ਲਗਾਉਣ ਨਾਲ ਨਕਾਰਾ ਹੋਈ ਉਨ੍ਹਾਂ ਦੀ ਭੈਣ ਕੁਲਵੰਤ ਕੌਰ ਦੀ ਹਾਲੀਆ ਦਸੰਬਰ 2021 ਵਿੱਚ ਮੌਤ ਹੋ ਗਈ ਸੀ ਅਤੇ ਤੱਤਕਾਲੀ ਜਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਅੱਤਿਆਚਾਰਾਂ ਲਈ ਜਿੰਮੇਵਾਰ ਡੀਅੈਸਪੀ ਗੁਰਿੰਦਰ ਬੱਲ, ਅੈਸਆਈ ਰਾਜਵੀਰ ਤੇ ਪੰਚ ਧਿਆਨ ਸਿੰਘ-ਸਰਪੰਚ ਹਰਜੀਤ ਸਿੰਘ ਖਿਲਾਫ਼ ਸੰਗੀਨ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਸੀ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਨਾਂ ਕਰਨ ਸਬੰਧੀ ਮਾਮਲੇ ਦੀ ਸੁਣਵਾਈ ਕਰਦਿਆਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਿੱਲੀ ਵਲੋਂ 28 ਮਾਰਚ 2023 ਨੂੰ ਜਾਰੀ ਕੀਤੇ ਹੁਕਮਾਂ ਦੇ ਉਲਟ ਦਰਜ ਕੀਤੇ ਮੁਕੱਦਮੇ ਨੂੰ ਖਾਰਜ਼ ਕਰ ਦਿੱਤਾ ਹੈ, ਜੋਕਿ ਨਾਂ ਸਿਰਫ਼ ਪੀੜ੍ਹਤ ਨਾਲ ਧੱਕਾ ਹੈ, ਸਗੋਂ ਕੌਮੀ ਕਮਿਸ਼ਨ ਦੇ ਹੁਕਮਾਂ ਦੀ ਘੋਰ ਅਵੱਗਿਆ ਹੈ। ਉਨਾਂ ਹੈਰਾਨੀ ਪ੍ਰਗਟਾਈ ਕਿ ਪਰਿਵਾਰ ‘ਤੇ ਅੱਤਿਆਚਾਰ ਸਬੰਧੀ ਡੀਜੀਪੀ/ਇੰਟੈਂਲੀਜੈਸ ਅਤੇ ਡੀਜੀਪੀ/ਮਨੁੱਖੀ ਅਧਿਕਾਰ ਦੀਆਂ ਪੜਤਾਲਾਂ ਅਤੇ ਦਸਤਾਵੇਜ਼ੀ ਸਬੂਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਾਬਲੇਗੌਰ ਹੈ ਕਿ ਪੁਲਿਸ ਦੇ ਪੱਖਪਾਤੀ ਵਤੀਰੇ ਖਿਲਾਫ਼ ਪਰਿਵਾਰ ਤੇ ਸਮਾਜਸੇਵੀ ਕਿਸਾਨ ਮਜ਼ਦੂਰ ਜੱਥੇਬੰਦੀਆਂ ਵਲੋਂ ਇੱਕ ਸਾਲ ਤੋਂ ਥਾਣੇ ਮੂਹਰੇ ਲਗਾਤਾਰ ਧਰਨਾ ਲਗਾਇਆ ਹੋਇਆ ਹੈ ਅਤੇ ਪਰਿਵਾਰ 19 ਸਾਲ ਤੋਂ ਨਿਆਂ ਲਈ ਲੜ ਰਿਹਾ ਹੈ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਹਰ ਸੰਭਵ ਲੜਾਈ ਜਾਰੀ ਰੱਖੇਗਾ। ਰਸੂਲਪੁਰ ਅਨੁਸਾਰ ਕੌਮੀ ਕਮਿਸ਼ਨ ਨੇ ਛੂਤਛਾਤ ਰੋਕੂ ਅੈਕਟ 1989 ਦੀ ਧਾਰਾ 4 ਅਧੀਨ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਚਲਾਣ ਪੇਸ਼ ਕਰਨ ਅਤੇ ਪੀੜ੍ਹਤਾਂ ਨੂੰ ਰੂਲ਼ਜ਼ 1955 ਅਧੀਨ ਬਣਦਾ ਮੁਆਵਜ਼ਾ ਦੇਣ ਦੇ ਅਦੇਸ਼ ਦਿੱਤੇ ਹਨ ਪਰ ਪੁਲਿਸ ਨੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਮੁਕੱਦਮੇ ਨੂੰ ਖਾਰਜ਼ ਕਰ ਦਿੱਤਾ ਹੈ। ਪੀੜ੍ਹਤ ਪਰਿਵਾਰ ਅਨੁਸਾਰ ਉਹ ਅੱਜ ਹੁਕਮਾਂ ਦੀ ਅਵੱਗਿਆ ਸਬੰਧੀ ਇੰਟੈਂਲੀਜੇਸ਼ ਵਿਭਾਗ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...