January 23, 2025, 1:46 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀ

ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀ

Published on

----------- Advertisement -----------

ਫਰੀਦਕੋਟ- ਬਾਬਾ ਸ਼ੇਖ ਫਰੀਦ ਆਗਮਨ ਪੁਰਬ-2024 ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਕਰਵਾਏ ਜਾਣ ਵਾਲੇ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ, ਜਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ, ਜਿਲ੍ਹਾ ਲੋਕ ਸੰਪਰਕ ਅਫਸਰ ਅਮਰੀਕ ਸਿੰਘ ਅਤੇ ਅਮਨਪ੍ਰੀਤ ਸਿੰਘ ਭਾਣਾ ਪ੍ਰਧਾਨ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਸਾਂਝੇ ਤੌਰ ਤੇ ਜਾਰੀ ਕੀਤਾ ਗਿਆ।

ਇਹ ਮੇਲਾ ਪੰਜਾਬੀ ਸਾਹਿਤ ਜਗਤ ਦੀ ਨਾਮਵਰ ਹਸਤੀ ਸਵ. ਸੁਰਜੀਤ ਪਾਤਰ ਜੀ ਨੂੰ ਸਮਰਪਿਤ ਹੋਵੇਗਾ। ਮਿਤੀ 19 ਤੋਂ 23 ਸਤੰਬਰ ਤੱਕ ਪੰਜ ਦਿਨ ਚੱਲਣ ਵਾਲੇ ਇਸ ਮੇਲੇ ਵਿੱਚ ਪੰਜਾਬੀ ਸਾਹਿਤ ਦੀਆਂ ਵੱਖ ਵੱਖ ਵੰਨਗੀਆਂ ਸਰੋਤਿਆਂ ਦੇ ਰੂਬਰੂ ਹੋਣਗੀਆਂ ਅਤੇ ਪੰਜ ਦਿਨ ਚੱਲਣ ਵਾਲੇ ਪੁਸਤਕ ਮੇਲੇ ਵਿੱਚ ਲਗਭਗ 100 ਦੇ ਕਰੀਬ ਪ੍ਰਕਾਸ਼ਕ ਹਿੱਸਾ ਲੈਣਗੇ।

ਇਸ ਮੇਲੇ ਵਿੱਚ ਮਿਤੀ 19 ਤੋਂ 23 ਸਤੰਬਰ ਤੱਕ ਕਰਵਾਏ ਜਾ ਰਹੇ ਪੰਜ ਰੋਜ਼ਾ ਪੁਸਤਕ ਮੇਲੇ ਦਾ ਉਦਘਾਟਨ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਕਰਨਗੇ ਅਤੇ ਜਸਵੰਤ ਸਿੰਘ ਜ਼ਫ਼ਰ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਪੰਜ ਰੋਜ਼ਾ ਸਾਹਿਤ ਮੇਲੇ ਵਿੱਚ ਪੰਜਾਬੀ ਸਾਹਿਤ ਦੀਆਂ ਨਾਮਵਰ ਹਸਤੀਆਂ ਸਰੋਤਿਆਂ ਦੇ ਰੂਬਰੂ ਹੋਣਗੀਆਂ, ਜਿੰਨਾ ਵਿੱਚ ਪੰਜਾਬੀ ਰੰਗਮੰਚ ਅਤੇ ਫਿਲਮਾਂ ਦੇ ਨਾਂਮਵਰ ਹਸਤਾਖਰ ਪ੍ਰਿੰਸ ਕੰਵਲਜੀਤ ਸਿੰਘ, ਪੰਜਾਬੀ ਦੇ ਉੱਘੇ ਚਿੰਤਕ ਤੇ ਕਵੀ ਡਾ. ਮਨਮੋਹਨ, ਪੰਜਾਬੀ ਸਿਨੇਮੇ ਦੇ ਉੱਘੇ ਸਕ੍ਰਿਪਟ ਰਾਇਟਰ ਅਤੇ ਨਿਰਦੇਸ਼ਕ ਜਤਿੰਦਰ ਮੌਹਰ, ਪੱਤਰਕਾਰੀ ਖੇਤਰ ਤੋਂ ਯਾਦਵਿੰਦਰ ਕਰਫ਼ਿਊ, ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਵੀ ਸਵਰਨਜੀਤ ਸਵੀ ਅਤੇ ਪੰਜਾਬੀ ਦੇ ਉੱਘੇ ਚਿੰਤਕ ਅਮਰਜੀਤ ਸਿੰਘ ਗਰੇਵਾਲ ਦਾ ਨਾਮ ਵਿਸ਼ੇਸ਼ ਤੌਰ ਤੇ ਵਰਨਣਯੋਗ ਹੈ।

ਮਿਤੀ 22 ਸਤੰਬਰ ਨੂੰ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਦਰਜਨ ਦੇ ਕਰੀਬ ਕਵੀ ਹਿੱਸਾ ਲੈਣਗੇ, ਜਿੰਨਾ ਵਿੱਚ ਸਤਪਾਲ ਭੀਖੀ, ਸੁਸ਼ੀਲ ਦੁਸਾਂਝ, ਸ਼ਮਸ਼ੇਰ ਮੋਹੀ, ਹਰਮੀਤ ਵਿਦਿਆਰਥੀ ਗਰੁਸੇਵਕ ਲੰਬੀ, ਜਗਵਿੰਦਰ ਜੋਧਾ, ਦਰਸ਼ਨ ਬੁੱਟਰ, ਬਲਵਿੰਦਰ ਸੰਧੂ, ਮਨਦੀਪ ਔਲਖ, ਰੇਨੂੰ ਨਈਅਰ, ਰਿਸ਼ੀ ਹਿਰਦੇਪਾਲ, ਵਾਹਿਦ, ਵਿਜੇ ਵਿਵੇਕ ਦੇ ਨਾਮ ਸ਼ਾਮਿਲ ਹਨ। ਇਸ ਕਵੀ ਦਰਬਾਰ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

ਮਿਤੀ 19 ਅਤੇ 20 ਸਤੰਬਰ ਨੂੰ ਕਰਵਾਏ ਜਾਣ ਵਾਲੇ ਨਾਟਕਾਂ ਵਿੱਚ ਸਿਰਜਨਾ ਆਰਟ ਗਰੁੱਪ ਰਾਏਕੋਟ ਵੱਲੋਂ ਨਾਟਕ ਭਾਸ਼ਾ ਵਹਿੰਦਾ ਦਰਿਆ, ਸਾਰਥਕ ਰੰਗਮੰਚ ਪਟਿਆਲਾ ਵੱਲੋ ਕਰ ਲਓ ਘਿਓ ਨੂੰ ਭਾਂਡਾ, ਨਾਦ ਰੰਗਮੰਚ ਪਟਿਆਲਾ ਵੱਲੋਂ ਮਿਰਜ਼ਾ ਅਤੇ ਗੁਰਚੇਤ ਚਿੱਤਰਕਾਰ ਵੱਲੋਂ ਨਾਟਕ ਟੈਨਸ਼ਨ ਫਰੀ ਪੇਸ਼ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੱਲੇਵਾਲ ਨੂੰ ਖ਼ਤਰੇ ਤੋਂ ਬਾਹਰ ਐਲਾਨੇ ਜਾਣ ‘ਤੇ ਸੁਪਰੀਮ ਕੋਰਟ ਕਿਹਾ ,  ਰਿਪੋਰਟ ਵਿੱਚੋਂ ਇਹ ਲਾਈਨ ਹਟਾਓ,

ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਲਈ ਭੁੱਖ ਹੜਤਾਲ ‘ਤੇ...

ਬਦਲੇਗਾ ਪੰਜਾਬ ਦਾ ਮੌਸਮ, 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੇਠਾਂ ਡਿੱਗਿਆ ਪਾਰਾ

ਪੰਜਾਬ ਦੇ ਮੌਸਮ ਵਿਚ ਅੱਜ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ...

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਵੇਗੀ 30 ਜਨਵਰੀ ਨੂੰ, ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ...

ਕਾਂਗਰਸ ਦੇ ਵਿਧਾਇਕ ਦੀ ਪੰਜਾਬ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਠਹਿਰਾਇਆ ਜ਼ਿਮੇਵਾਰ

ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ...

ਸਿਗਨਲ ਟੱਪਣ, ਹੈਲਮੇਟ ਨਾ ਪਾਉਣ ਵਾਲੇ ਸਾਵਧਾਨ! ਪੰਜਾਬ ‘ਚ ਹੁਣ ਕੱਟਣਗੇ Online ਚਲਾਨ

ਪੰਜਾਬ ਵਿਚ ਕੈਮਰਿਆਂ ਰਾਹੀਂ ਚਲਾਨ ਪੇਸ਼ ਕਰਨ ਦੀ ਸਕੀਮ 26 ਜਨਵਰੀ ਤੋਂ ਸ਼ੁਰੂ ਹੋਣ...

14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ...

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ...

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...