November 13, 2026, 9:33 pm
----------- Advertisement -----------
HomeNewsLatest Newsਲੋਕ ਮਿਲਣੀ ਪ੍ਰੋਗਰਾਮ ਤਹਿਤ ਸਪੀਕਰ ਸੰਧਵਾਂ ਹੋਏ ਲੋਕਾਂ ਦੇ ਰੂਬਰੂ; ਲੋਕਾਂ ਨੂੰ...

ਲੋਕ ਮਿਲਣੀ ਪ੍ਰੋਗਰਾਮ ਤਹਿਤ ਸਪੀਕਰ ਸੰਧਵਾਂ ਹੋਏ ਲੋਕਾਂ ਦੇ ਰੂਬਰੂ; ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

Published on

----------- Advertisement -----------

ਫਰੀਦਕੋਟ 29 ਜੁਲਾਈ – ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਹਰ ਹਫਤੇ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਲੋਕਾਂ ਦੇ ਰੂਬਰੂ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸਪੀਕਰ ਸੰਧਵਾਂ ਨੇ ਦੱਸਿਆ ਕਿ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਹਫਤੇ ਦੇ ਹਰ ਸੋਮਵਾਰ ਅਤੇ ਇਸ ਤੋਂ ਇਲਾਵਾ ਜਦੋਂ ਵੀ ਉਨ੍ਹਾਂ ਕੋਲ ਸਮਾਂ ਹੁੰਦਾ ਹੈ, ਲੋਕ ਮਿਲਣੀ ਪ੍ਰੋਗਰਾਮ ਕਰਕੇ ਉਨ੍ਹਾਂ ਵੱਲੋਂ ਹੱਲ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਲੋਕ ਮਿਲਣੀ ਪ੍ਰੋਗਰਾਮ ਦਾ ਇੱਕੋ ਇੱਕ ਮਕਸਦ ਹੈ ਕਿ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਪਣੀਆਂ ਸਮੱਸਿਆਵਾਂ ਦਾ ਹੱਲ ਲਈ ਖੱਜਲ ਨਾ ਹੋਣਾ ਪਵੇ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਰਹਿੰਦੀਆਂ ਸ਼ਿਕਾਇਤਾਂ ਨੂੰ ਮੌਕੇ ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਛੇਤੀ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੱਤਰਕਾਰਾਂ ਵੱਲੋਂ ਦੇਵੀਵਾਲਾ ਨਾਲੇ ਦੀ ਸਮੱਸਿਆ ਦੇ ਹੱਲ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਵੀਵਾਲਾ ਨਾਲੇ ਦੀ ਸਮੱਸਿਆ ਦਾ ਛੇਤੀ ਹੱਲ ਹੋ ਜਾਵੇਗਾ। ਸੀਵਰੇਜ ਦੀ ਸਮੱਸਿਆਂ ਬਾਰੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸੀਵਰੇਜ ਦੀ ਸਫਾਈ ਵਿਭਾਗ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਫਾਈ ਦੌਰਾਨ ਵੱਡੀ ਗਿਣਤੀ ਵਿੱਚ ਲਿਫਾਫੇ ਨਿਕਲੇ ਸਨ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਦੀ ਸਫਾਈ ਅਤੇ ਸੀਵਰੇਜ ਨੂੰ ਚਾਲੂ ਰੱਖਣ ਲਈ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਅਤੇ ਸੀਵਰੇਜ ਵਿੱਚ ਲਿਫਾਫੇ ਅਤੇ ਹੋਰ ਸਮਾਨ ਨਾ ਸੁੱਟਣ, ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਲਗਾਤਾਰ ਹੁੰਦੀ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...