September 5, 2026, 8:28 pm
----------- Advertisement -----------
HomeNewsBreaking Newsਅਬੋਹਰ 'ਚ ਕਿਸਾਨ ਨੇ ਕੀਤੀ ਖੁਦਕੁਸ਼ੀ, ਜ਼ਮੀਨੀ ਕਬਜ਼ੇ ਨੂੰ ਲੈ ਕੇ ਨਿਗਲਿਆ...

ਅਬੋਹਰ ‘ਚ ਕਿਸਾਨ ਨੇ ਕੀਤੀ ਖੁਦਕੁਸ਼ੀ, ਜ਼ਮੀਨੀ ਕਬਜ਼ੇ ਨੂੰ ਲੈ ਕੇ ਨਿਗਲਿਆ ਜ਼ਹਿਰ

Published on

----------- Advertisement -----------

ਅਬੋਹਰ ਦੇ ਪਿੰਡ ਜੋਧਪੁਰ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਜ਼ਮੀਨ ‘ਤੇ ਕੁਝ ਵਿਅਕਤੀਆਂ ਨੇ ਜ਼ਬਰਦਸਤੀ ਕਬਜ਼ਾ ਕਰ ਲਿਆ ਅਤੇ ਉਸ ਨੂੰ ਧਮਕੀਆਂ ਦਿੱਤੀਆਂ, ਜਿਸ ਕਾਰਨ ਕਿਸਾਨ ਨੇ ਦੁਖੀ ਹੋ ਕੇ ਘਰ ਵਿੱਚ ਰੱਖੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਲੈ ਗਏ, ਜਿੱਥੇ ਲਿਜਾਂਦੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਮੈਂਬਰ ਸੀ।

ਮਿਲੀ ਜਾਣਕਾਰੀ ਅਨੁਸਾਰ 65 ਸਾਲਾ ਕਿਸਾਨ ਕੁਲਵੰਤ ਸਿੰਘ ਕਾਂਤਾ ਪੁੱਤਰ ਰਾਮ ਸਿੰਘ ਵਾਸੀ ਪਿੰਡ ਜੋਧਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਬਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਕੁਲਵੰਤ ਸਿੰਘ ਦੀ ਛੇ ਕਨਾਲ ਜ਼ਮੀਨ ’ਤੇ ਪਿੰਡ ਦੇ ਕੁਝ ਵਿਅਕਤੀਆਂ ਨੇ ਜਬਰੀ ਕਬਜ਼ਾ ਕਰ ਲਿਆ ਹੈ। ਟਰੈਕਟਰ ਨਾਲ ਜ਼ਮੀਨ ਵਾਹੁਣ ਅਤੇ ਅਜਿਹਾ ਕਰਨ ‘ਤੇ ਉਸ ਨੂੰ ਧਮਕੀ ਦਿੱਤੀ। ਇਸ ਤੋਂ ਦੁਖੀ ਹੋ ਕੇ ਉਸ ਦੇ ਪਿਤਾ ਨੇ ਕੱਲ੍ਹ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਹ ਉਸ ਨੂੰ ਬਠਿੰਡਾ ਦੇ ਹਸਪਤਾਲ ਲੈ ਗਏ, ਜਿੱਥੇ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ।

ਦੱਸ ਦਈਏ ਕਿ ਇੱਥੇ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਥਾਣਾ ਸਦਰ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਇੰਚਾਰਜ ਪ੍ਰਮਿਲਾ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਥਾਣਾ ਸਦਰ ਵਿਖੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ, ਅਬੋਹਰ ਦੇ ਪ੍ਰਧਾਨ ਜਗਜੀਤ ਸਿੰਘ ਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਵੰਤ ਸਿੰਘ 2020 ਤੋਂ ਉਨ੍ਹਾਂ ਦੀ ਯੂਨੀਅਨ ਦਾ ਸਰਗਰਮ ਮੈਂਬਰ ਸੀ, ਜਿਸ ਨੇ ਹਮੇਸ਼ਾ ਹੀ ਕਿਸਾਨਾਂ ਦੇ ਸੰਘਰਸ਼ਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਯੂਨੀਅਨ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਲੜਕੇ ਵੱਲੋਂ ਜਿਸ ਪਿੰਡ ਦੇ ਲੋਕਾਂ ਦੇ ਨਾਮ ਦਰਜ ਕਰਵਾਏ ਗਏ ਹਨ, ਜਿਨ੍ਹਾਂ ਦੇ ਪਿਤਾ ਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ, ਨੂੰ ਤੁਰੰਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਲੇਖਰਾਜ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਨੇ ਬਿਆਨ ਦਿੱਤਾ ਹੈ ਕਿ ਪਿੰਡ ਦੇ ਬੂਟਾ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਨੇ ਉਸ ਦੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਸੀ, ਜਿਸ ਤੋਂ ਦੁਖੀ ਹੋ ਕੇ ਉਸ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਉਸ ਦੇ ਲੜਕੇ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...