October 9, 2026, 4:49 am
----------- Advertisement -----------
HomeNewsLatest Newsਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ : ਲਾਲ ਚੰਦ ਕਟਾਰੂਚੱਕ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ : ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਨਿਰਵਿਘਨ ਖਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।

ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ ‘ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ। ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...