August 6, 2026, 4:04 am
----------- Advertisement -----------
HomeNewsBreaking Newsਸ਼ੰਭੂ ਬਾਰਡਰ ਜਾ ਰਹੇ ਕਿਸਾਨ ਦੀ ਸੜਕ ਹਾਦਸੇ 'ਚ ਮੌ/ਤ; ਕੰਬਾਈਨ ਨਾਲ...

ਸ਼ੰਭੂ ਬਾਰਡਰ ਜਾ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌ/ਤ; ਕੰਬਾਈਨ ਨਾਲ ਟਕਰਾਈ ਬਾਈਕ

Published on

----------- Advertisement -----------

ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੱਥੇ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਦੀ ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ। ਜਿਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।
ਥਾਣਾ ਸ਼ਾਹਕੋਟ ਦੇ ਐਸਐਚਓ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਉਪ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ਹੇਠ ਜਥੇ ਨੇ ਸ਼ਾਹਕੋਟ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਾ ਸੀ, ਜਿਸ ਵਿੱਚ ਪਿੰਡ ਰਾਮਪੁਰ ਦੇ ਹਰਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਬੀਤੀ ਰਾਤ ਕਰੀਬ 7 ਵਜੇ ਜਦੋਂ ਹਰਦੀਪ ਸਿੰਘ ਆਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਖੜ੍ਹੀ ਕੰਬਾਈਨ ਨਾਲ ਉਸ ਦੀ ਬਾਈਕ ਟਕਰਾ ਗਈ। ਕੰਬਾਈਨ ਦੇ ਪਿੱਛੇ ਕੋਈ ਸੁਰੱਖਿਆ ਵਿਵਸਥਾ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਏ ਗਏ ਸਨ। ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ। ਪਿੰਡ ਰਾਮਪੁਰ ਵਿੱਚ ਗਮਗੀਨ ਮਾਹੌਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...