ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਗੁਰਦਾਸਪੁਰ ਵਿਖੇ ਪੁੱਜੇ। ਜਿੱਥੇ ਕਿ ਉਹਨਾਂ ਦਾ ਸਵਾਗਤ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਪ੍ਰਧਾਨ ਇੰਦਰਪਾਲ ਸਿੰਘ ਵੱਲੋਂ ਕੀਤਾ ਗਿਆ । ਇਸ ਮੌਕੇ ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਕਰਕੇ 23 ਨਵੰਬਰ ਨੂੰ ਕਿਸਾਨਾਂ ਵੱਲੋਂ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਅਸੀਂ ਸਾਰੇ ਹੀ ਕਿਸਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਵੱਡੀ ਗਿਣਤੀ ਵਿੱਚ ਪਹੁੰਚੋ, ਤਾਂ ਜੋ ਚੋਣਾਂ ਦੌਰਾਨ ਲੀਡਰਾ ਵੱਲੋਂ ਕਿਸਾਨੀ ਦੇ ਮੁੱਦਿਆਂ ਉੱਤੇ ਗੱਲ ਕੀਤੀ ਜਾਵੇ ਅਤੇ ਕਿਸਾਨੀ ਨੂੰ ਫਾਇਦਾ ਹੋ ਸਕੇ।
ਇਸ ਮੌਕੇ ‘ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ। ਉਨਾਂ ਨੇ ਕਿਹਾ ਕਿ ਅੱਜ ਜਿਹੜੇ ਵੀ ਨਵੇਂ ਮੈਂਬਰ ਬਣੇ ਹਨ ਮੈਨੂੰ ਉਮੀਦ ਹੈ ਕਿ ਇਹ ਕਿਸਾਨੀ ਲਈ ਚੰਗਾ ਕੰਮ ਕਰਨਗੇ। ਇਸ ਮੌਕੇ ਪੰਜਾਬ ‘ਚ ਆਏ ਹੜ੍ਹਾਂ ਦੌਰਾਨ ਲੋਕਾਂ ਦੀ ਸੇਵਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਇੰਦਰਪਾਲ ਸਿੰਘ ਵੱਲੋਂ ਆਏ ਹੋਏ ਸਾਰੇ ਹੀ ਨੌਜਵਾਨਾਂ ਦਾ ਧੰਨਵਾਦ ਕੀਤਾ ਗਿਆ।
----------- Advertisement -----------
ਕਿਸਾਨ ਨੇਤਾ ਚੜੂਨੀ ਪੁੱਜੇ ਗੁਰਦਾਸਪੁਰ: 23 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ‘ਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਿਲ ਹੋਣ ਲਈ ਕੀਤੀ ਅਪੀਲ
Published on
----------- Advertisement -----------
----------- Advertisement -----------