November 14, 2026, 1:40 am
----------- Advertisement -----------
HomeNewsBreaking Newsਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ...

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

Published on

----------- Advertisement -----------
  • ਇਸ ਪਹਿਲ ਦਾ ਉਦੇਸ਼ ਪਾਣੀ ਵੀ ਜ਼ਿਆਦਾ ਖ਼ਪਤ ਵਾਲੇ ਝੋਨੇ ਦੀ ਥਾਂ ਕਿਸਾਨਾਂ ਨੂੰ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨਾ: ਗੁਰਮੀਤ ਸਿੰਘ ਖੁੱਡੀਆਂ
  • ਲਾਭਪਾਤਰੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ’ਤੇ ਲੈ ਸਕਣਗੇ ਲਾਭ

ਚੰਡੀਗੜ੍ਹ, 21 ਜੁਲਾਈ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ’ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜ਼ੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਟਰਾਂਸਫਰ ਕਰ ਦਿੱਤੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਹਰੀ ਕ੍ਰਾਂਤੀ ਵਿਚ ਅਹਿਮ ਭੂਮਿਕਾ ਨਿਭਾਉਂਦਿਆਂ ਦੇਸ਼ ਨੂੰ ਖੁਰਾਕ ਸੁਰੱਖਿਆ ਵਿਚ ਆਤਮਨਿਭਰ ਬਣਾਉਣ ਵਿਚ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਚਾਈ ਲਈ ਟਿਊਬਵੈੱਲਾਂ ’ਤੇ ਨਿਰਭਰਤਾ ਵਧੀ, ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਨਵੇਂ ਸਿਰਿਓਂ ਉਲੀਕੇ ਗਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਪਛਾਣ ਕੀਤੇ ਗਏ ਜ਼ਿਲਿ੍ਹਆਂ ਦੇ ਪਾਣੀ ਦੀ ਕਮੀ ਵਾਲੇ ਬਲਾਕਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਸੀਜ਼ਨ 2024 ਦੌਰਾਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਦੀ ਥਾਂ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਨਵਾਂ ਸੋਧਿਆ ਹੋਇਆ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਸੂਬਾ ਸਰਕਾਰ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...