April 24, 2026, 9:17 pm
----------- Advertisement -----------
HomeNewsBreaking Newsਜਲੰਧਰ 'ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੋਂ ਬਾਅਦ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ...

ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੋਂ ਬਾਅਦ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲ ਮਾਰਗ ਕੀਤਾ ਜਾਮ

Published on

----------- Advertisement -----------

ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੋਂ ਬਾਅਦ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ। 

ਨਾਲ ਹੀ ਰੇਲਵੇ ਟ੍ਰੈਕ ਬੰਦ ਹੁੰਦੇ ਹੀ ਸ਼ਤਾਬਦੀ ਐਕਸਪ੍ਰੈਸ ਨੂੰ ਕਪੂਰਥਲਾ ਦੇ ਫਗਵਾੜਾ ਵਿਖੇ ਰੋਕ ਦਿੱਤਾ ਗਿਆ। ਇਹ ਪ੍ਰਦਰਸ਼ਨ ਜਲੰਧਰ ਕੈਂਟ ਸਟੇਸ਼ਨ ਨੇੜੇ ਹੋ ਰਿਹਾ ਹੈ। ਇਸ ਲਈ ਅਮਰਪਾਲੀ ਐਕਸਪ੍ਰੈੱਸ ਨੂੰ ਜਲੰਧਰ ਸਿਟੀ ਸਟੇਸ਼ਨ ‘ਤੇ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਇਸ ਨੂੰ ਲੋਹੀਆ ਖਾਸ ਰੂਟ ਤੋਂ ਮੋੜ ਦਿੱਤਾ ਗਿਆ। ਰੇਲਵੇ ਮੁਤਾਬਕ ਇਸ ਟ੍ਰੈਕ ‘ਤੇ ਹਰ 24 ਘੰਟਿਆਂ ‘ਚ 120 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।ਇਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

 ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਟਰੇਨ ਫੜਨ ਵਾਲੇ ਯਾਤਰੀਆਂ ਨੂੰ ਫਗਵਾੜਾ ਅਤੇ ਲੁਧਿਆਣਾ ਤੋਂ ਟਰੇਨ ਫੜਨੀ ਪੈਂਦੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਯਾਤਰੀਆਂ ਨੂੰ ਫਗਵਾੜਾ ਅਤੇ ਲੁਧਿਆਣਾ ਵੀ ਟਰੇਨ ਫੜਨ ਲਈ ਜਾਣਾ ਪਵੇਗਾ। ਵੀਰਵਾਰ ਸਵੇਰੇ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤੇ, ਉਦੋਂ ਤੱਕ 40 ਟਰੇਨਾਂ ਰਵਾਨਾ ਹੋ ਚੁੱਕੀਆਂ ਸਨ, ਹੁਣ 80 ਟਰੇਨਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ। ਜਲੰਧਰ ਸਿਟੀ ਸਟੇਸ਼ਨ ਤੋਂ ਟਰੇਨਾਂ ਦਾ ਡਾਇਵਰਸ਼ਨ ਲਗਾਇਆ ਗਿਆ ਹੈ।

ਇਸ ਦੌਰਾਨ ਲੁਧਿਆਣਾ, ਅੰਬਾਲਾ, ਪਾਣੀਪਤ, ਦਿੱਲੀ ਤੋਂ ਹੁੰਦੇ ਹੋਏ ਦੂਜੇ ਰਾਜਾਂ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਨਕੋਦਰ, ਲੋਹੀਆਂ ਸੇਖ ਤੋਂ ਵਾਇਆ ਫਗਵਾੜਾ ਲਈ ਰਵਾਨਾ ਹੋਣਗੀਆਂ।ਇਸ ਦੇ ਨਾਲ ਹੀ ਬੁੱਧਵਾਰ ਨੂੰ ਸੀਐਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਹਾਈਵੇਅ ਜਾਮ ਕਰਕੇ ਲੋਕਾਂ ਨੂੰ ਪਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ ਸੀ। ਹਾਲਾਂਕਿ ਬੈਰੀਕੇਡਿੰਗ ਦੇ ਬਾਵਜੂਦ ਜਲੰਧਰ ਪੁਲਿਸ ਕਿਸਾਨਾਂ ਨੂੰ ਰੋਕ ਨਹੀਂ ਸਕੀ। 

ਇਸ ਤੋਂ ਪਹਿਲਾਂ ਹਾਈਵੇਅ ‘ਤੇ ਸਰਵਿਸ ਲੇਨ ਤੋਂ ਆਵਾਜਾਈ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਕਰੀਬ 11.30 ਵਜੇ ਸਰਵਿਸ ਲੇਨ ‘ਤੇ ਵੀ ਆਵਾਜਾਈ ਰੋਕ ਦਿੱਤੀ ਗਈ । ਫਿਰ ਜਲੰਧਰ ਦੇ ਰਾਮਾਮੰਡੀ ਤੋਂ ਧਰਨੇ ਵਾਲੀ ਥਾਂ ਤੱਕ ਕਰੀਬ 5 ਥਾਵਾਂ ‘ਤੇ ਬੈਰੀਕੇਡ ਲਗਾ ਕੇ ਆਵਾਜਾਈ ਰੋਕ ਦਿੱਤੀ ਗਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਦੇ ਨਾਲ ਆਰਪੀਐਫ ਅਧਿਕਾਰੀਆਂ, ਐਂਟੀ ਰੋਡ ਫੋਰਸ ਅਤੇ ਕਮਾਂਡੋਜ਼ ਨੂੰ ਵੀ ਪ੍ਰਦਰਸ਼ਨ ਵਾਲੀ ਥਾਂ ‘ਤੇ ਤਾਇਨਾਤ ਕੀਤਾ ਗਿਆ ਹੈ।

 ਦਿੱਲੀ ਤੋਂ ਆਈ ਸ਼ਤਾਬਦੀ (12031) ਨੂੰ ਫਗਵਾੜਾ ਹੀ ਜਾਣ ਦਿੱਤਾ ਗਿਆ। ਅੰਮ੍ਰਿਤਸਰ ਜਾਣ ਵਾਲੇ ਯਾਤਰੀਆਂ ਨੂੰ ਵੀ ਉਥੋਂ ਉਤਰਨਾ ਪਿਆ। ਇਸ ਦੇ ਨਾਲ ਹੀ ਸ਼ਾਮ ਨੂੰ ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲਣ ਵਾਲੀ ਸ਼ਤਾਬਦੀ (12032) ਲੁਧਿਆਣਾ ਤੋਂ ਰਵਾਨਾ ਹੋਵੇਗੀ। ਇਸੇ ਤਰ੍ਹਾਂ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀ ਸ਼ਾਨੇ-ਏ-ਪੰਜਾਬ (12497) ਨੂੰ ਲੁਧਿਆਣਾ ਵਿੱਚ ਰੋਕ ਦਿੱਤਾ ਗਿਆ ਹੈ। ਇਹ ਟਰੇਨ (12498) ਲੁਧਿਆਣਾ ਤੋਂ ਹੀ ਚੱਲੇਗੀ। ਇਸੇ ਤਰ੍ਹਾਂ ਕਰੀਬ 17 ਹੋਰ ਟਰੇਨਾਂ ਹਨ ਜਿਨ੍ਹਾਂ ਦੇ ਰਵਾਨਗੀ ਸਟੇਸ਼ਨ ਬਦਲ ਦਿੱਤੇ ਗਏ ਹਨ। 

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਲੰਬੀ ਟਰਮੀਨਸ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਫਗਵਾੜਾ ਦੇ ਰਸਤੇ ਲੋਹੀਆਂ ਖਾਸ ਤੋਂ ਆਉਣਾ ਹੋਵੇਗਾ। ਜਿਨ੍ਹਾਂ ਯਾਤਰੀਆਂ ਨੇ ਜਲੰਧਰ ਸਿਟੀ ਅਤੇ ਕੈਂਟ ਸਟੇਸ਼ਨਾਂ ‘ਤੇ ਰੇਲ ਗੱਡੀਆਂ ਫੜਨੀਆਂ ਸਨ, ਉਨ੍ਹਾਂ ਨੂੰ ਹੁਣ ਫਗਵਾੜਾ ਜਾਂ ਲੁਧਿਆਣਾ ਤੋਂ ਰੇਲਗੱਡੀ ਫੜਨੀ ਪਵੇਗੀ। ਜਲੰਧਰ ਤੋਂ ਨੂਰਮਹਿਲ, ਲੁਧਿਆਣਾ, ਲੋਹੀਆ, ਫਗਵਾੜਾ, ਨਵਾਂਸ਼ਹਿਰ ਨੂੰ ਚੱਲਣ ਵਾਲੀਆਂ ਕਰੀਬ 11 ਲੋਕਲ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...