September 21, 2026, 11:34 pm
----------- Advertisement -----------
HomeNewsBreaking Newsਕਿਸਾਨਾਂ ਨੇ 5 ਘੰਟੇ ਤੱਕ ਐਸ ਡੀ ਐਮ ਨੂੰ ਦਫਤਰ ’ਚ ਬਣਾਈ...

ਕਿਸਾਨਾਂ ਨੇ 5 ਘੰਟੇ ਤੱਕ ਐਸ ਡੀ ਐਮ ਨੂੰ ਦਫਤਰ ’ਚ ਬਣਾਈ ਰੱਖਿਆ ਬੰਧਕ

Published on

----------- Advertisement -----------

ਤਲਵੰਡੀ ਸਾਬੋ, 28 ਦਸੰਬਰ 2023 – ਲੰਘੀ ਰਾਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੈਸ ਪਾਈਪ ਲਾਈਨ ਪਾਉਣ ਵਾਲੀ ਕੰਪਨੀ ਵੱਲੋਂ ਮੁਆਵਜਾ ਨਾ ਦੇਣ ਕਾਰਨ ਕਿਸਾਨਾਂ ਦੇ ਧਰਨੇ ਨੇ ਉਸ ਸਮੇਂ ਵੱਡਾ ਐਕਸ਼ਨ ਕਰ ਦਿੱਤਾ ਜਦੋਂ ਉਹਨਾਂ ਨੇ ਤਲਵੰਡੀ ਸਾਬੋ ਦੇ ਐਸਡੀਐਮ ਦੇ ਦਫਤਰ ਦਾ ਘਰਾਓ ਕਰ ਕੇ ਐਸਡੀਐਮ ਨੂੰ ਆਪਣੇ ਦਫਤਰ ਵਿੱਚ ਹੀ ਘੇਰ ਲਿਆ। ਕਰੀਬ ਪੰਜ ਘੰਟੇ ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ ਆਪਣੇ ਦਫਤਰ ਵਿੱਚ ਹੀ ਰਿਹਾ ਤੇ ਦਫਤਰ ਦੇ ਬਾਹਰ ਬੈਠੇ ਕਿਸਾਨ ਰਾਤੀ 8 ਵਜੇ ਤੱਕ ਪ੍ਰਸ਼ਾਸਨ ਖਿਲਾਫ ਨਾਰੇਬਾਜੀ ਕਰਦੇ ਰਹੇ।

ਇਸ ਦਾ ਪਤਾ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੱਗਾ ਤਾਂ ਏਡੀਸੀ ਮੈਡਮ ਪੂਨਮ ਸਿੰਘ ਸਮੇਤ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤਲਵੰਡੀ ਸਾਬੋ ਵਿਖੇ ਧਰਨੇ ਵਾਲੀ ਥਾਂ ਤੇ ਪਹੁੰਚਿਆ ਤੇ ਕਿਸਾਨਾਂ ਨਾਲ ਮੀਟਿੰਗ ਕਰਕੇ ਜੱਦੋ ਜਹਿਦ ਕਰਨ ਪਿੱਛੋਂ ਧਰਨੇ ਨੂੰ ਚਕਾਇਆ। ਕਿਸਾਨਾਂ ਦੀ ਜਿੱਦ ਤੇ ਏਡੀਸੀ ਮੈਡਮ ਪੂਨਮ ਸਿੰਘ ਨੇ ਧਰਨੇ ਵਿੱਚ ਆ ਕੇ ਕਿਸਾਨਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਵਾਇਆ ਤਾਂ ਜਾ ਕੇ ਕਿਸਾਨ ਸ਼ਾਂਤ ਹੋਏ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੇ ਕਰੀਬ ਦੋ ਮਹੀਨੇ ਤੋਂ ਵੱਧ ਦਾ ਸਮਾਂ ਲੇਲੇ ਵਾਲਾ ਸੜਕ ਤੇ ਮੁਆਵਜ਼ੇ ਨੂੰ ਲੈ ਕੇ ਧਰਨਾ ਲਾਇਆ ਹੋਇਆ ਹੈ, ਪਰ ਪ੍ਰਸ਼ਾਸਨ ਨੇ ਉਹਨਾਂ ਦੀ ਗੱਲ ਨਾ ਸੁਣਨ ਕਰਕੇ ਉਹਨਾਂ ਨੇ ਇਹ ਵੱਡਾ ਐਕਸ਼ਨ ਕੀਤਾ ਹੈ, ਜਿਸ ਤੇ ਏਡੀਸੀ ਮੈਡਮ ਨੇ ਭਾਵੇਂ ਇੱਕ ਵਾਰ ਭਰੋਸਾ ਦੇ ਕੇ ਧਰਨੇ ਨੂੰ ਸਮਾਪਤ ਤਾਂ ਕਰਵਾ ਦਿੱਤਾ ਹੈ, ਪਰ ਅਗਰ ਜੇਕਰ ਸਾਡੇ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਅਸੀਂ ਇਸ ਤੋਂ ਵੀ ਵੱਡਾ ਸੰਘਰਸ਼ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...