June 1, 2026, 11:43 pm
----------- Advertisement -----------
HomeNewsBreaking News14 ਮਾਰਚ ਨੂੰ ਦਿੱਲੀ ਵਿੱਖੇ ਕਿਸਾਨ ਦੀ ਹੋਵੇਗੀ ਮਹਾਪੰਚਾਇਤ, ਲੁਧਿਆਣਾ 'ਚ ਪ੍ਰੈੱਸ...

14 ਮਾਰਚ ਨੂੰ ਦਿੱਲੀ ਵਿੱਖੇ ਕਿਸਾਨ ਦੀ ਹੋਵੇਗੀ ਮਹਾਪੰਚਾਇਤ, ਲੁਧਿਆਣਾ ‘ਚ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

Published on

----------- Advertisement -----------

ਲੁਧਿਆਣਾ ਦੇ ਇਸ਼ਰੂ ਭਵਨ ਵਿੱਖੇ 37 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਹੋਣ ਜਾ ਰਹੇ ਕਿਸਾਨ ਮਹਾ ਪੰਚਾਇਤ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਰਣਨੀਤੀ ਬਣਾਈ ਗਈ ਹੈ।

ਪ੍ਰੈੱਸ ਨੂੰ ਸਬੋਧਿਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਸਰਕਾਰ ਖਿਲਾਫ ਉਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਜਿਸ ਦੇ ਤਹਿਤ ਉਹ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਕਿਸਾਨ ਮਹਾ ਪੰਚਾਇਤ ਕਰਨ ਜਾ ਰਹੇ ਹਨ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਇਹ ਅਹਿਮ ਮੀਟਿੰਗ ਕੀਤੀ ਗਈ ਹੈ ਅਤੇ 14 ਮਾਰਚ ਦੇ ਲਈ ਰਣਨੀਤੀ ਬਣਾਈ ਗਈ ਹੈ।

ਉਹਨਾਂ ਨੇ ਕਿਹਾ ਇਸ ਮੀਟਿੰਗ ਵਿੱਚ ਦੇਸ਼ ਭਰ ਦੇ ਕਰੀਬ 400 ਤੋਂ ਵੱਧ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ।ਜੋ ਦਿੱਲੀ ਵਿੱਚ ਇਕੱਠ ਕਰਕੇ ਆਪਣੇ ਤਾਕਤ ਸਰਕਾਰ ਨੂੰ ਦਿਖਾਏਗੀ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਚੁੱਕਣ ਲਈ ਮਜਬੂਰ ਕਰੇਗੀ। ਉਹਨਾਂ ਨੇ ਕਿਹਾ ਕਿ ਕਿਸਾਨ ਮਹਾ ਪੰਚਾਇਤ ਦੇ ਵਿੱਚ ਟਰੈਕਟਰ ਦੇ ਰਾਹੀਂ ਨਹੀਂ ਬਲਕਿ ਟ੍ਰੇਨਾਂ ਤੇ ਬੱਸਾਂ ਰਾਹੀ ਜਾਣਦੇ ਮਗਰ ਫਿਰ ਵੀ ਜੇਕਰ ਸਰਕਾਰ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਉਹਨਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਐਮਐਸਪੀ ਕਾਨੂੰਨੀ ਤੌਰ ਤੇ ਲਾਗੂ ਕਰਵਾਉਣ ਅਤੇ ਕਿਸਾਨਾਂ ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਸਮੇਤ ਹੋਰ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਲਗਾਤਾਰ ਕੇਂਦਰ ਖਿਲਾਫ ਆਵਾਜ਼ ਚੁੱਕ ਰਹੇ ਹਨ ਅਤੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...