September 10, 2026, 8:52 pm
----------- Advertisement -----------
HomeNewsBreaking Newsਕਿਸਾਨਾਂ ਵੱਲੋਂ ਪੰਜਾਬ 'ਚ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਗਿਆ ਜਾਮ, ਰੇਲਵੇ ਟਰੈਕ...

ਕਿਸਾਨਾਂ ਵੱਲੋਂ ਪੰਜਾਬ ‘ਚ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਗਿਆ ਜਾਮ, ਰੇਲਵੇ ਟਰੈਕ ਬੰਦ ਹੋਣ ਕਾਰਨ 90 ਟਰੇਨਾਂ ਵੀ ਪ੍ਰਭਾਵਿਤ

Published on

----------- Advertisement -----------

ਆਪਣੀਆਂ ਮੰਗਾਂ ਨੂੰ ਲੈ ਕੇ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ। ਮੁਹਾਲੀ ਦੇ ਲਾਲੜੂ ਵਿੱਚ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ ਹਾਈਵੇਅ ’ਤੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਕਾਰਨ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਰੂਟ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਟਰੇਨਾਂ ਦੇ ਚੱਕਾ ਜਾਮ ਕਾਰਨ ਸੈਂਕੜੇ ਯਾਤਰੀ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਫਸੇ ਹੋਏ ਹਨ।ਵੀਰਵਾਰ ਨੂੰ ਜਿੱਥੇ ਕਰੀਬ 60 ਟਰੇਨਾਂ ਪ੍ਰਭਾਵਿਤ ਹੋਈਆਂ। ਸ਼ੁੱਕਰਵਾਰ ਨੂੰ 90 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਜਿਨ੍ਹਾਂ ਵਿੱਚੋਂ 80 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਦਰਅਸਲ, ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਿਨ੍ਹਾਂ ਵੀ ਕਿਸਾਨਾਂ ਨੂੰ ਮੁਆਵਜ਼ਾ ਮਿਲਿਆ ਹੈ ਉਹ ਬਹੁਤ ਘੱਟ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...