August 6, 2026, 4:56 am
----------- Advertisement -----------
HomeNewsLatest Newsਸਰਕਾਰ ਖਿਲਾਫ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ 'ਚ...

ਸਰਕਾਰ ਖਿਲਾਫ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਧਰਨਾ ਪ੍ਰਦਰਸ਼ਨ

Published on

----------- Advertisement -----------

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੇ ਹਜ਼ਾਰਾਂ ਕਿਸਾਨ ਅੱਜ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਦੀ ਤਿਆਰੀ ‘ਚ ਹਨ। ਚੰਡੀਗੜ੍ਹ ਪੁਲਿਸ-ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਧਰਨੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪ੍ਰਸ਼ਾਸਨ ਨੂੰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ, ਕਿਉਂਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ।
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮੋਰਚਾ ਨਾ ਲਾਉਣ ਲਈ ਕਿਹਾ। 20 ਅਗਸਤ ਨੂੰ ਉਨ੍ਹਾਂ ਨੇ ਕਿਸਾਨਾਂ ਨਾਲ ਕਾਫੀ ਸਮਾਂ ਮੀਟਿੰਗ ਕੀਤੀ ਸੀ। ਪੰਜਾਬ ਦੇ ਰਾਜਪਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਮਿਲ ਚੁੱਕੇ ਹਾਂ, ਉਸੇ ਤਰ੍ਹਾਂ ਰਾਜਪਾਲ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਦੇ ਮੁੱਖ ਸਕੱਤਰ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ ਕਿ ਇਨ੍ਹਾਂ ਮੰਗਾਂ ਵੱਲ ਧਿਆਨ ਦੇਣ। ਦੂਜੇ ਪਾਸੇ ਰਾਜਪਾਲ ਦੀ ਤਰਫੋਂ ਕੇਂਦਰ ਨਾਲ ਕਿਸਾਨਾਂ ਦੀਆਂ ਮੰਗਾਂ ਸਬੰਧੀ ਗ੍ਰਹਿ ਮੰਤਰੀ ਨੂੰ ਪੱਤਰ ਭੇਜਣ ਦੀ ਗੱਲ ਕਹੀ ਗਈ ਹੈ।
ਦੱਸ ਦਈਏ ਕਿ ਹਾਲ ਹੀ ‘ਚ ਹਰਿਆਣਾ ਅਤੇ ਪੰਜਾਬ ‘ਚ ਭਾਰੀ ਮੀਂਹ ਤੋਂ ਬਾਅਦ ਹੜ੍ਹਾਂ ਦੀ ਮਾਰ ਦੇਖਣ ਨੂੰ ਮਿਲੀ। ਦੋਵਾਂ ਰਾਜਾਂ ਦੇ ਕਈ ਜ਼ਿਲ੍ਹੇ ਪਾਣੀ ਵਿੱਚ ਡੁੱਬ ਗਏ, ਜਿਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਇੰਨਾ ਹੀ ਨਹੀਂ ਮੀਂਹ ਕਾਰਨ ਲੋਕਾਂ ਦੇ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ। ਹੜ੍ਹ ਤੋਂ ਬਾਅਦ ਹੁਣ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਕੱਲ ਯਾਨੀ 22 ਅਗਸਤ ਨੂੰ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨਗੇ।
ਕਿਸਾਨਾਂ ਦੀਆਂ ਮੁੱਖ ਮੰਗਾਂ-

  • ਕੇਂਦਰ ਸਰਕਾਰ ਤੋਂ 50 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ।
  • ਘੱਗਰ ਸਕੀਮ ਤਹਿਤ ਸਾਰੀਆਂ ਨਦੀਆਂ ਦਾ ਸਥਾਈ ਹੱਲ ਕੱਢਿਆ ਜਾਵੇ, ਤਾਂ ਜੋ ਭਵਿੱਖ ਵਿੱਚ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਿਆ ਜਾ ਸਕੇ।
  • ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ।
  • ਹੜ੍ਹਾਂ ਕਾਰਨ ਪਸ਼ੂਆਂ ਦੀ ਮੌਤ ਅਤੇ ਬੋਰਵੈੱਲਾਂ ਦੇ ਨੁਕਸਾਨ ਲਈ ਮੁਆਵਜ਼ਾ।
  • ਹੜ੍ਹ ‘ਚ ਜਾਨ ਗਵਾਉਣ ਵਾਲੇ ਪਰਿਵਾਰਾਂ ਦੇ ਆਸ਼ਰਿਤਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ।
    -1 ਸਾਲ ਲਈ ਹਰ ਤਰ੍ਹਾਂ ਦੇ ਕਰਜ਼ੇ ਅਤੇ ਵਿਆਜ ਮੁਆਫ ਕਰਨ ਦੀ ਮੰਗ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...