September 11, 2026, 1:58 pm
----------- Advertisement -----------
HomeNewsLatest Newsਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ...

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਇੰਝ ਕਰਨ ਰਜਿਸਟ੍ਰੇਸ਼ਨ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਦੇ ਲਈ ਕਿਸਾਨ https://agrimachinerypb.com/home/DSR23Department ਉੱਪਰ ਰਜਿਸਟਰ ਹੋਣਗੇ। ਕਿਸਾਨ ਇਹ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰਨਗੇ।

ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਇਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਜ਼ਮੀਨ ਸਬੰਧੀ ਵੇਰਵਾ ਹੀ ਦਿੱਤਾ ਜਾਣਾ ਹੈ। ਕਿਸਾਨ ਵੱਲੋਂ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ /ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਬਿਘਾ ਜਾਂ ਬਿਸਵਾ) ਵਿੱਚ ਦੇਣੀ ਹੋਵੇਗੀ। ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਰੀ ਵਿੱਚ 30 ਜੂਨ 2024 ਤੱਕ ਐਡਿਟ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 30 ਜੂਨ ਤੋਂ 15 ਜੁਲਾਈ 2024 ਤੱਕ ਕਿਸਾਨਾਂ ਦੇ ਖੇਤਾ ਵਿੱਚ ਜਾ ਕੇ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 98157-25699 ਤੇ ਵੀ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...