November 19, 2026, 3:16 am
----------- Advertisement -----------
HomeNewsBreaking Newsਕਿਸਾਨਾਂ ਨੇ ਫਤਿਹਗੜ੍ਹ ਸਾਹਿਬ ਤੋਂ 'ਦਿੱਲੀ ਚਲੋ' ਮਾਰਚ ਲਈ ਪਾਏ ਚਾਲੇ

ਕਿਸਾਨਾਂ ਨੇ ਫਤਿਹਗੜ੍ਹ ਸਾਹਿਬ ਤੋਂ ‘ਦਿੱਲੀ ਚਲੋ’ ਮਾਰਚ ਲਈ ਪਾਏ ਚਾਲੇ

Published on

----------- Advertisement -----------

ਫਤਿਹਗੜ੍ਹ ਸਾਹਿਬ, 11 ਫਰਵਰੀ 2024 – ਪੰਜਾਬ ਤੋਂ ਦਿੱਲੀ ਤੱਕ ਕਿਸਾਨਾਂ ਦਾ ਮਾਰਚ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਦਿੱਲੀ ਵੱਲ ਚਲੇ ਪਾ ਦਿੱਤੇ ਹਨ। ਚੰਡੀਗੜ੍ਹ ਵਿੱਚ 12 ਫਰਵਰੀ ਦੀ ਰਾਤ ਨੂੰ ਸਾਢੇ 5 ਘੰਟੇ ਤੱਕ ਚੱਲੀ ਮੀਟਿੰਗ ਵਿੱਚ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਗਰੰਟੀ ਐਕਟ ਅਤੇ ਕਰਜ਼ਾ ਮੁਆਫ਼ੀ ਬਾਰੇ ਸਹਿਮਤੀ ਨਹੀਂ ਬਣ ਸਕੇ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ।

ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਇਕੱਠੇ ਹੋਣ ਲਈ ਕਿਹਾ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਸਰਕਾਰ ਦੇ ਮਨ ਵਿੱਚ ਖੋਟ ਹੈ। ਉਹ ਸਿਰਫ ਸਮਾਂ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕਰਾਂਗੇ, ਪਰ ਅੰਦੋਲਨ ‘ਤੇ ਕਾਇਮ ਰਹਾਂਗੇ।

ਚਾਲੇ ਪਾਉਣ ਤੋਂ ਪਹਿਲਾਂ ਪੰਧੇਰ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਦਿੱਲੀ ਕੂਚ ਕਰ ਰਹੇ ਹਾਂ ਪਰ ਸਰਕਾਰ ਨਾਲ ਕਿਸੇ ਵੀ ਤਰੀਕੇ ਦਾ ਟਕਰਾਰ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਸਰਕਾਰ ਨੇ ਦੋ ਸਾਲ ਪਹਿਲਾਂ ਸਾਡੀਆਂ ਮੰਗਾਂ ਮੰਨੀਆਂ ਸਨ ਪਰ ਹੁਣ ਉਹ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦੇਣ ਤੋਂ ਇਨਕਾਰੀ ਹੋ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਇਸ ਕਰ ਕੇ ਫੇਲ੍ਹ ਹੋਈ ਕਿਉਂਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਹਨਾਂ ਦੀ ਪ੍ਰੈਸ ਕਾਨਫਰੰਸ ਉਪਰੰਤ ਟਰੈਕਟਰ ਟਰਾਲੀਆਂ ਲੈ ਕੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਕੂਚ ਕਰ ਦਿੱਤਾ ਹੈ। ਇਥੋਂ ਸੈਂਕੜੇ ਦੀ ਗਿਣਤੀ ਵਿਚ ਟਰਾਲੀਆਂ ਲੈ ਕੇ ਕਿਸਾਨ ਰਵਾਨਾ ਹੋ ਰਹੇ ਹਨ ਜਿਹਨਾਂ ਨੇ 6-6 ਮਹੀਨੇ ਦਾ ਰਾਸ਼ਨ ਆਪਣੇ ਕੋਲ ਰੱਖਿਆ ਹੈ।

ਅੱਗੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “ਕਾਂਗਰਸ ਪਾਰਟੀ ਸਾਨੂੰ ਸਾਥ ਨਹੀਂ ਦਿੰਦੀ, ਅਸੀਂ ਕਾਂਗਰਸ ਨੂੰ ਵੀ ਓਨ੍ਹੀ ਹੀ ਜ਼ਿੰਮੇਵਾਰ ਸਮਝਦੇ ਹਾਂ ਜਿੰਨ੍ਹੀ ਕਿ ਭਾਜਪਾ ਨੂੰ, ਕਿਸੇ ਦਾ ਪੱਖ ਨਹੀਂ ਪੂਰਦੇ, ਅਸੀਂ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਹਾਂ…”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...