November 22, 2026, 9:53 pm
----------- Advertisement -----------
HomeNewsLatest Newsਕਣਕ ਦੀ ਫਸਲ ਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਕੀਟਨਾਸ਼ਕ/ਉਲੀਨਾਸ਼ਕ ਦੀ ਸਪਰੇਅ...

ਕਣਕ ਦੀ ਫਸਲ ਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਕੀਟਨਾਸ਼ਕ/ਉਲੀਨਾਸ਼ਕ ਦੀ ਸਪਰੇਅ ਕਰਨ ਕਿਸਾਨ:- ਮੁੱਖ ਖੇਤੀਬਾੜੀ ਅਫ਼ਸਰ

Published on

----------- Advertisement -----------

ਐਸ.ਏ.ਐਸ.ਨਗਰ, 17 ਮਾਰਚ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋ ਕਣਕ ਦੀ ਫਸਲ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਕਿ ਤਾਪਮਾਨ ਦੇ ਵੱਧਣ ਕਾਰਨ ਕਣਕ ਦੇ ਝਾੜ ਤੇ ਕੋਈ ਅਸਰ ਪੈਣ ਦੀ ਸੰਭਵਨਾ ਹੈ ਕਿ ਨਹੀ। ਪਿੰਡ ਸਤਾਬਗੜ ਵਿਖੇ ਕਿਸਾਨ ਦੀਦਾਰ ਸਿੰਘ ਵੱਲੋ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਤਾਪਮਾਨ ਦੇ ਵੱਧਣ ਤੇ ਖੇਤੀ ਮਾਹਿਰਾਂ ਵੱਲੋ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਨਿਰੰਤਰ ਕਣਕ ਦੀ ਫਸਲ ਦਾ ਨਿਰੀਖਣ ਕੀਤਾ ਜਾਵੇ ਅਤੇ ਲੋੜ ਅਨੁਸਾਰ ਮੌਸਮ ਨੂੰ ਵੇਖ ਕੇ ਹਲਕਾ ਪਾਣੀ ਲਗਾਇਆ ਜਾਵੇ ਤਾਂ ਜੋ ਸੋਕੇ ਕਾਰਨ ਝਾੜ ਤੇ ਕੋਈ ਮਾੜਾ ਅਸਰ ਨਾ ਪਵੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਹਾਲਤ ਨਾਰਮਲ ਹੈ,ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਫਸਲ ਤੇ ਨਹੀ ਹੈ। ਕੁੱਝ ਕਿਸਾਨਾਂ ਵੱਲੋ ਫਸਲ ਦੇ ਸਿੱਟਿਆਂ ਤੇ ਜਾਮਣੀ ਭੂਰੇ ਰੰਗ ਦੇ ਦਾਗ ਧੱਬੇ ਪੈ ਜਾਣ ਬਾਰੇ ਦੱਸਣ ਤੇ ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕੀਤਾ ਕਿ ਇਹ ਕੋਈ ਉਲੀ ਰੋਗ ਬਿਮਾਰੀ ਦਾ ਹਮਲਾ ਨਹੀ ਹੈ, ਇਹ ਮੌਸਮ ਵਿੱਚ ਇਕ ਦਮ ਆਈ ਤਬਦੀਲੀ ਅਤੇ ਵੱਧ ਤਾਪਮਾਨ ਹੋ ਜਾਣ ਕਰਕੇ ਹੈ,ਜੋ ਕਣਕ ਦੇ ਦਾਣਿਆ ਨੂੰ ਪ੍ਰਭਾਵਿਤ ਨਹੀ ਕਰੇਗਾ, ਕਿਸਾਨਾਂ ਨੂੰ ਡਰਨ ਦੀ ਕੋਈ ਲੋੜ ਨਹੀ, ਕਿਉਂ ਕਿ ਅੰਦਰੋਂ ਦਾਣਾ ਠੀਕ ਹੋਵੇਗਾ। ਇਹ ਮੇਨ ਮੌਸਮ ਦੇ ਚੇਂਜ ਹੋਣ ਕਰਕੇ ਹੋਏ ਹਨ ਨਾ ਕਿ ਕੋਈ ਬਿਮਾਰੀ ਕਰਕੇ, ਇਸ ਤੇ ਹੁਣ ਕਿਸੇ ਵੀ ਕਿਸਮ ਦੀ ਖੇਤੀ ਰਸਾਇਣ ਦੀ ਸਪਰੇਅ ਵਗੈਰਾ ਨਾ ਕੀਤੀ ਜਾਏ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਕੇ ਹੀ ਮਾਹਿਰਾਂ ਦੀ ਸਲਾਹ ਅਨੁਸਾਰ ਕੋਈ ਸਪਰੇਅ ਵਗੈਰਾ ਕੀਤੀ ਜਾਵੇ। ਇਸ ਮੌਕੇ ਕਿਸਾਨ ਦੀਦਾਰ ਸਿੰਘ,ਪ੍ਰੇਮ ਸਿੰਘ ਪ੍ਰਭਜੋਤ ਸਿੰਘ ਅਤੇ ਵਿਭਾਗ ਦੇ ਕਮਲਦੀਪ ਸਿੰਘ ਏ.ਟੀ.ਐਮ ਵਗੈਰਾਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...