July 1, 2026, 10:45 am
----------- Advertisement -----------
HomeNewsLatest Newsਕਿਸਾਨ ਭਲਾਈ ਵਿਭਾਗ ਨੇ ਨਰਮੇ ਦੇ ਬੀਜ਼ਾਂ ਦੀ 3.23 ਕਰੋੜ ਰੁਪਏ ਦੀ...

ਕਿਸਾਨ ਭਲਾਈ ਵਿਭਾਗ ਨੇ ਨਰਮੇ ਦੇ ਬੀਜ਼ਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ‘ਚ ਸਿੱਧੀ ਭੇਜੀ

Published on

----------- Advertisement -----------

ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ।

ਕਿਸਾਨਾਂ ਦੀ ਭਲਾਈ ਸੰਬਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦਾ ਬੀਜ ਸਸਤੇ ਭਾਅ ‘ਤੇ ਉਪਲਬਧ ਕਰਵਾਇਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ। ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...