October 26, 2026, 1:30 am
----------- Advertisement -----------
HomeNewsਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ...

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂ

Published on

----------- Advertisement -----------

ਚੰਡੀਗੜ੍ਹ, 19 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵੱਡੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਵਾਜਿਬ ਸੰਭਾਲ ਦੇ ਮੱਦੇਨਜ਼ਰ ਇਸ ਮਾੜੇ ਅਮਲ ਤੋਂ ਪਾਸਾ ਵੱਟਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ, ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਲਈ ਪਾਏ ਇਸ ਵਡਮੁੱਲੇ ਯੋਗਦਾਨ ਲਈ ਭਰਪੂਰ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾ ਸਕੇ।

ਸ. ਸੰਧਵਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸੂਬੇ ਭਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ-ਨਾਲ ਵਿਧਾਨ ਸਭਾ ਵਿੱਚ ਵੀ ਉਨ੍ਹਾਂ ਦਾ ਮਾਣ ਕੀਤਾ ਜਾਵੇਗਾ। ਸਪੀਕਰ ਨੇ ਦੱਸਿਆ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਸੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ, ਉਹ ਵਾਤਾਵਰਣ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ, ਸਿਹਤ ਨੂੰ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਉਸਾਰੂ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਇਸ ਮਾਰੂ ਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗਣ ਦਾ ਸਮਾਂ ਆ ਗਿਆ ਹੈ।

ਸ. ਸੰਧਵਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਤੱਕ ਖੇਤਾਂ ’ਚ ਅੱਗ ਨਾ ਲਗਾਉਣ ਦੇ ਸੁਨੇਹੇ ਦੇਣ ਤਾਂ ਜੋ ਹੋਰਨਾਂ ਨੂੰ ਵੀ ਉਨ੍ਹਾਂ ਦੀ ਇਸ ਵਾਤਾਵਰਣ-ਪੱਖੀ ਅਮਲ ਤੋਂ ਸੇਧ ਮਿਲ ਸਕੇ, ਜੋ ਨਾ ਸਿਰਫ਼ ਵਾਤਾਵਰਣ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਮਨੁੱਖੀ ਸਿਹਤ ਲਈ ਵੀ ਬਹੁਤ ਲਾਹੇਵੰਦ ਹੋਵੇਗਾ।

ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ’ਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...