August 8, 2026, 11:58 am
----------- Advertisement -----------
HomeNewsLatest Newsਕਿਸਾਨ ਨੂੰ ਕਣਕ ਦੀ ਮਿਲੇਗੀ ਪੂਰੀ MSP: ਡਿਪਟੀ ਕਮਿਸ਼ਨਰ

ਕਿਸਾਨ ਨੂੰ ਕਣਕ ਦੀ ਮਿਲੇਗੀ ਪੂਰੀ MSP: ਡਿਪਟੀ ਕਮਿਸ਼ਨਰ

Published on

----------- Advertisement -----------

ਗੁਰਦਾਸਪੁਰ: ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਦੀ ਐਮਐਸਪੀ (MSP) ‘ਤੇ ਫਸਲ ਦੇ ਖਰਾਬੇ ਦੇ ਮੱਦੇਨਜਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਣਕ ਦੇ ਬਦਰੰਗ ਜਾਂ ਸੁੰਘੜੇ ਦਾਣਿਆਂ ਕਾਰਨ ਜੋ ਵੀ ਕੀਮਤ ਕਟੌਤੀ ਹੋਵੇਗੀ ਉਸਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਕਿਸਾਨ ਨੂੰ 2125 ਰੁਪਏ ਦਾ ਸਰਕਾਰ ਵੱਲੋਂ ਐਲਾਨਿਆਂ ਘੱਟੋ-ਘੱਟ ਭਾਅ ਮਿਲੇਗਾ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਨੂੰ ਪਹਿਲਾਂ ਤੋਂ ਕੀਮਤ ਕਟੌਤੀ ਨਾਲ ਅਦਾਇਗੀ ਮਿਲ ਗਈ ਹੋਈ ਤਾਂ ਵੀ ਉਸਦੇ ਖਾਤੇ ਵਿਚ ਵੀ ਕਟੌਤੀ ਕੀਤੀ ਰਕਮ ਭੇਜ਼ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਸਰਕਾਰ ਦੀਆਂ ਖਰੀਦ ਏਂਜਸੀਆਂ ਵੱਲੋਂ ਖਰੀਦ ਕੀਤਾ ਜਾਵੇਗਾ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੰਡੀਆਂ ‘ਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...