June 27, 2026, 9:31 am
----------- Advertisement -----------
HomeNewsLatest Newsਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀ...

ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀ ਪੂਰਵਕ ਸੰਪਨ ਹੋਇਆ: ਪਰਨੀਤ ਸ਼ੇਰਗਿੱਲ

Published on

----------- Advertisement -----------

ਫਤਹਿਗੜ੍ਹ ਸਾਹਿਬ , 04 ਜੂਨ : ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਅਮਨ ਅਮਾਨ ਨਾਲ ਸਪੰਨ ਹੋਇਆ ਅਤੇ ਵੋਟਾ ਦੀ ਗਿਣਤੀ ਮੌਕੇ ਚੋਣ ਅਬਜਰਵਰ ਰਾਕੇਸ਼ ਸ਼ੰਕਰ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫਸਰ ਕਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਸ਼੍ਰੀ ਗੁਰਪ੍ਰੀਤ ਸਿੰਘ ਜੀ.ਪੀ. ਨੂੰ 34,202 ਵੋਟਾਂ ਨਾਲ ਮਾਤ ਦਿੱਤੀ।

ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੂੰ 3,32,591 ਵੋਟਾਂ ਪਈਆਂ ਅਤੇ ਜਦਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਜੀ.ਪੀ. ਨੂੰ 2,98,389 ਵੋਟਾਂ ਪਈਆਂ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕੇ ਬਸੀ ਪਠਾਣਾ, ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 08:00 ਵਜੇ ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਵਿਖੇ ਸ਼ੁਰੂ ਹੋਇਆ। ਇਸੇ ਤਰ੍ਹਾਂ ਲੋਕ ਸਭਾ ਹਲਕੇ ਵਿੱਚ ਪੈਂਦੇ ਲੁਧਿਆਣਾ ਜ਼ਿਲ੍ਹੇ ਦੇ ਪੰਜ ਹਲਕੇ ਖੰਨਾ, ਪਾਇਲ, ਰਾਏਕੋਟ, ਸਮਰਾਲਾ ਅਤੇ ਸਾਹਨੇਵਾਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼੍ਰੀ ਗੁਰੂ ਨਾਨਕ ਦੇਵ ਇੰਜ਼ੀਨੀਅਰ ਕਾਲਜ ਲੁਧਿਆਣਾ ਵਿਖੇ ਸੰਪੰਨ ਹੋਇਆ।

ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ਼ ਵਿਖੇ ਵੋਟਾਂ ਦੀ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਗਿਆ ਅਤੇ ਗਿਣਤੀਕਾਰਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਨਿਰਪੱਖ ਢੰਗ ਨਾਲ ਨਿਭਾਈ ਗਈ। ਉਨ੍ਹਾਂ ਚੋਣ ਪ੍ਰਕ੍ਰਿਆ ਅਮਨ ਸ਼ਾਂਤੀ ਦੇ ਮਾਹੌਲ ਵਿੱਚ ਸੰਪਨ ਹੋਣ ਲਈ ਹਲਕੇ ਦੇ ਸੂਝਵਾਨ ਵੋਟਰਾਂ ਤੇ ਚੋਣ ਡਿਊਟੀ ਤੇ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਜੇਤੂ ਉਮੀਦਵਾਰ ਡਾ. ਅਮਰ ਸਿੰਘ ਨੂੰ ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਵੱਲੋਂ ਜਿੱਤ ਦਾ ਸਰਟੀਫ਼ਿਕੇਟ ਵੀ ਸੌਂਪਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...