September 23, 2026, 7:49 pm
----------- Advertisement -----------
HomeNewsBreaking Newsਨਸ਼ੇੜੀ ਪਿਓ ਦਾ ਕਾਰਾ: ਪਤਨੀ-ਪੁੱਤ ਨੂੰ ਤੇ+ਜ਼ਧਾਰ ਹ+ਥਿਆਰ ਨਾਲ ਵੱ+ਢਿ+ਆ, ਦੋਵਾਂ ਦੀ...

ਨਸ਼ੇੜੀ ਪਿਓ ਦਾ ਕਾਰਾ: ਪਤਨੀ-ਪੁੱਤ ਨੂੰ ਤੇ+ਜ਼ਧਾਰ ਹ+ਥਿਆਰ ਨਾਲ ਵੱ+ਢਿ+ਆ, ਦੋਵਾਂ ਦੀ ਹਾਲਤ ਨਾਜ਼ੁਕ

Published on

----------- Advertisement -----------
  • ਪੀਜੀਆਈ ਚੰਡੀਗੜ੍ਹ ਰੈਫਰ

ਸਮਰਾਲਾ 5 ਅਪ੍ਰੈਲ 2023 – ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਸਬ-ਡਵੀਜ਼ਨ ਦੇ ਪਿੰਡ ਕੋਟਲਾ ਵਿੱਚ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਕੋਟਲਾ ‘ਚ ਨਸ਼ੇੜੀ ਪਿਓ ਨੇ ਆਪਣੇ 12ਵੀਂ ਜਮਾਤ ‘ਚ ਪੜ੍ਹਦੇ ਬੇਟੇ ਅਤੇ ਪਤਨੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਵੱਢ ਦਿੱਤਾ। ਜਦਕਿ ਉਹ ਆਪਣੇ ਨਾਲ ਇਕ ਲੜਕੇ ਨੂੰ ਲੈ ਕੇ ਭੱਜ ਗਿਆ। ਪਰਿਵਾਰ ਵਾਲੇ ਡਰ ਰਹੇ ਹਨ ਕਿ ਉਹ ਉਸ ਨਾਲ ਕੁਝ ਕਰ ਸਕਦਾ ਹੈ।

ਜ਼ਖਮੀ ਔਰਤ ਜਸਵਿੰਦਰ ਕੌਰ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਹਰਜੀਤ ਸਿੰਘ ਨਸ਼ੇ ਦਾ ਆਦੀ ਹੈ। ਅੱਜ ਸਵੇਰੇ 5 ਵਜੇ ਉਹ ਨਸ਼ੇ ਦੀ ਹਾਲਤ ਵਿੱਚ ਆਇਆ ਅਤੇ ਘਰ ਆਉਂਦਿਆਂ ਹੀ ਉਸ ਨੇ ਤਸ਼ੱਦਦ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਪਹਿਲਾਂ ਆਪਣੇ 17 ਸਾਲਾ ਪੁੱਟ ਲਵਪ੍ਰੀਤ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਦੋਂ ਉਸ ਦੀ ਮਾਂ ਜਸਵਿੰਦਰ ਕੌਰ (40) ਨੇ ਦਖਲ ਦਿੱਤਾ ਤਾਂ ਉਸ ’ਤੇ ਵੀ ਹਮਲਾ ਕਰ ਦਿੱਤਾ।

ਰੌਲਾ ਸੁਣ ਕੇ ਆਲੇ-ਦੁਆਲੇ ਦੇ ਲੋਕ ਜਦੋਂ ਮੌਕੇ ‘ਤੇ ਪਹੁੰਚੇ ਤਾਂ ਦੋਸ਼ੀ ਆਪਣੇ ਛੋਟੇ ਲੜਕੇ ਜੋਤ ਸਿੰਘ ਨੂੰ ਲੈ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਲੋਕ ਜ਼ਖਮੀ ਮਾਂ-ਪੁੱਤ ਨੂੰ ਤੁਰੰਤ ਪ੍ਰਭਾਵ ਨਾਲ ਹਸਪਤਾਲ ਲੈ ਗਏ। ਪਰ ਦੋਵਾਂ ਦੀ ਹਾਲਤ ਨਾਜ਼ੁਕ ਹੋਣ ‘ਤੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

ਦੋਵਾਂ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਹੀ ਲੋਕਾਂ ਨੇ ਜਸਵਿੰਦਰ ਕੌਰ ਦੇ ਮਾਪਿਆਂ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਜਸਵਿੰਦਰ ਕੌਰ ਦੇ ਭਰਾ ਲਖਵਿੰਦਰ ਨੇ ਦੱਸਿਆ ਕਿ ਉਸ ਦਾ ਜੀਜਾ ਉਸ ਦੀ ਭੈਣ ਨਾਲ ਸ਼ਰਾਬ ਪੀ ਕੇ ਅਕਸਰ ਝਗੜਾ ਕਰਦਾ ਰਹਿੰਦਾ ਸੀ। ਕੁਝ ਦਿਨ ਪਹਿਲਾਂ ਉਸ ਦੀ ਭੈਣ ਦੇ 2 ਆਪਰੇਸ਼ਨ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...