October 23, 2026, 11:16 pm
----------- Advertisement -----------
HomeNewsBreaking Newsਅਣਖ ਖਾਤਰ ਆਪਣੀ 16 ਸਾਲਾ ਧੀ ਦਾ ਕ+ਤ+ਲ ਕਰਨ ਵਾਲੇ ਪਿਓ ਨੇ...

ਅਣਖ ਖਾਤਰ ਆਪਣੀ 16 ਸਾਲਾ ਧੀ ਦਾ ਕ+ਤ+ਲ ਕਰਨ ਵਾਲੇ ਪਿਓ ਨੇ ਪੁਲਿਸ ਅੱਗੇ ਕੀਤਾ ਆਤਮ ਸਮਰਪਣ

Published on

----------- Advertisement -----------

ਅੰਮ੍ਰਿਤਸਰ, 11 ਅਗਸਤ 2023 – ਅੰਮ੍ਰਿਤਸਰ ਜ਼ਿਲ੍ਹੇ ‘ਚ 16 ਸਾਲਾ ਧੀ ਦੇ ਚਰਿੱਤਰ ‘ਤੇ ਸ਼ੱਕ ਕਰਕੇ ਉਸ ਦਾ ਕਤਲ ਕਰਨ ਵਾਲੇ ਪਿਤਾ ਨੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਇਸ ਕਲਯੁਗੀ ਪਿਤਾ ਨੇ ਆਪਣੀ ਧੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ ਵਿੱਚ ਘੁੰਮਾਇਆ। ਇਸ ਤੋਂ ਬਾਅਦ ਲਾਸ਼ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ। ਆਤਮ ਸਮਰਪਣ ਤੋਂ ਬਾਅਦ ਹੁਣ ਪੁਲਿਸ ਦੋਸ਼ੀ ਪਿਤਾ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

ਘਟਨਾ ਟਾਂਗਰਾ ਦੇ ਪਿੰਡ ਮੁੱਛਲ ਦੀ ਹੈ। ਬੇਟੀ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ। ਕਾਫੀ ਭਾਲ ਕਰਨ ‘ਤੇ ਵੀ ਉਹ ਕਿਤੇ ਨਹੀਂ ਮਿਲੀ, ਪਰ ਵੀਰਵਾਰ ਦੁਪਹਿਰ 2 ਵਜੇ ਅਚਾਨਕ ਘਰ ਪਰਤ ਆਈ। ਇਸ ਤੋਂ ਬਾਅਦ ਬਿਨਾਂ ਗੱਲ ਕੀਤੇ ਪਿਤਾ ਨੇ ਤੇਜ਼ਧਾਰ ਹਥਿਆਰ ਨਾਲ ਧੀ ਦਾ ਕਤਲ ਕਰ ਦਿੱਤਾ। ਇਸ ਘਟਨਾ ਨੂੰ ਪਿੰਡ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ। ਕਤਲ ਦੀ ਘਟਨਾ ਸੀਸੀਟੀਵੀ ‘ਚ ਵੀ ਕੈਦ ਹੋ ਗਈ। ਇਸ ਦੀ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੀ ਦੋ ਦਿਨਾਂ ਤੋਂ ਲਾਪਤਾ ਸੀ। ਜਿਵੇਂ ਹੀ ਉਹ ਘਰ ਆਈ ਤਾਂ ਪਿਤਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਬਾਹਰ ਲੈ ਗਿਆ। ਸਾਰੇ ਪਰਿਵਾਰ ਨੂੰ ਧਮਕੀ ਦਿੱਤੀ ਕਿ ਜੇਕਰ ਕੋਈ ਬਾਹਰ ਆਇਆ ਤਾਂ ਉਸ ਨੂੰ ਵੀ ਮਾਰ ਦੇਣਗੇ। ਇਸ ਤੋਂ ਬਾਅਦ ਪਰਿਵਾਰ ‘ਚ ਕਿਸੇ ਨੇ ਨਹੀਂ ਪੁੱਛਿਆ ਅਤੇ ਨਾ ਹੀ ਪਿੱਛੇ ਮੁੜ ਕੇ ਦੇਖਿਆ। ਮਾਂ ਨੂੰ ਵੀ ਨਹੀਂ ਪਤਾ ਕਿ ਪਿਤਾ ਆਪਣੀ ਧੀ ਨੂੰ ਕਿੱਥੇ ਲੈ ਗਿਆ ਅਤੇ ਉਸ ਨਾਲ ਕੀ ਕੀਤਾ।

ਪਿਤਾ ਨੇ ਧੀ ਦਾ ਕਤਲ ਕਰਕੇ ਲਾਸ਼ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਰੇਲਵੇ ਲਾਈਨਾਂ ‘ਤੇ ਸੁੱਟ ਦਿੱਤਾ। ਜਿਸ ਹਥਿਆਰ ਨਾਲ ਪਿਤਾ ਨੇ ਧੀ ਦਾ ਕਤਲ ਕੀਤਾ ਸੀ, ਪੁਲਿਸ ਉਸ ਨੂੰ ਲੱਭੇਗੀ ਅਤੇ ਅੱਜ ਮੁਲਜ਼ਮ ਦਾ ਰਿਮਾਂਡ ਹਾਸਲ ਕਰੇਗੀ। ਇਸ ਤੋਂ ਇਲਾਵਾ ਪੁਲਿਸ ਨੇ ਧੀ ਨੂੰ ਮਾਰਨ ਦੇ ਇਰਾਦੇ ਬਾਰੇ ਪਿਤਾ ਤੋਂ ਪੁੱਛਗਿੱਛ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...