November 15, 2026, 4:21 am
----------- Advertisement -----------
HomeNewsLatest Newsਜਗਰਾਓਂ 'ਚ ਪਿਓ-ਪੁੱਤ ਨੂੰ ਕਾਰ ਨੇ ਮਾਰੀ ਟੱਕਰ; ਪੁੱਤਰ ਦੀਆਂ ਅੱਖਾਂ ਸਾਹਮਣੇ...

ਜਗਰਾਓਂ ‘ਚ ਪਿਓ-ਪੁੱਤ ਨੂੰ ਕਾਰ ਨੇ ਮਾਰੀ ਟੱਕਰ; ਪੁੱਤਰ ਦੀਆਂ ਅੱਖਾਂ ਸਾਹਮਣੇ ਪਿਓ ਦੀ ਹੋਈ ਮੌਤ

Published on

----------- Advertisement -----------

ਜਗਰਾਉਂ ‘ਚ ਮੁੱਲਾਪੁਰ ਦਾਖਾ ਤੋਂ ਪੈਦਲ ਘਰ ਜਾ ਰਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਗੰਭੀਰ ਜ਼ਖਮੀ ਪਿਤਾ ਦੀ ਪੁੱਤਰ ਦੇ ਸਾਹਮਣੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਪਿੰਡ ਹਿੱਸੋਵਾਲ ਵਜੋਂ ਹੋਈ ਹੈ। ਪੁਲਸ ਨੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਦਾਖਾ ਦੇ ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਪੀੜਤ ਮਨਜੀਤ ਸਿੰਘ ਵਾਸੀ ਪਿੰਡ ਹਿੱਸੋਵਾਲ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਪਿਤਾ ਕਿਸੇ ਕੰਮ ਲਈ ਮੰਡੀ ਮੁੱਲਾਪੁਰ ਆਇਆ ਹੋਇਆ ਸੀ। ਇਸ ਦੌਰਾਨ ਉਹ ਕਿਸੇ ਕੰਮ ਲਈ ਮੁੱਲਾਪੁਰ ਵੀ ਆਇਆ ਸੀ। ਜਿਸ ਕਾਰਨ ਉਹ ਅਤੇ ਉਸਦਾ ਪਿਤਾ ਆਪਣਾ ਕੰਮ ਖਤਮ ਕਰਕੇ ਘਰ ਵੱਲ ਨੂੰ ਜਾ ਰਹੇ ਸਨ। ਜਿਵੇਂ ਹੀ ਉਹ ਰਾਏਕੋਟ ਰੋਡ ‘ਤੇ ਨਵੀਂ ਦਾਣਾ ਮੰਡੀ ਨੇੜੇ ਸ਼ਰਾਬ ਦੇ ਠੇਕੇ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਪਿਤਾ ਸੜਕ ‘ਤੇ ਡਿੱਗ ਪਿਆ ਅਤੇ ਸੜਕ ‘ਤੇ ਸਿਰ ‘ਚ ਵੱਜਣ ਨਾਲ ਗੰਭੀਰ ਜ਼ਖਮੀ ਹੋ ਗਿਆ।
ਲੋਕਾਂ ਦੀ ਮਦਦ ਨਾਲ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਦੇ ਪਿਤਾ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਹਾਦਸੇ ਤੋਂ ਬਾਅਦ ਥਾਣਾ ਦਾਖਾ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...