September 13, 2026, 1:34 am
----------- Advertisement -----------
HomeNewsLatest Newsਫਾਜ਼ਿਲਕਾ: ਓਵਰਲੋਡ ਟਰੈਕਟਰ ਟਰਾਲੀ ਨਾਲ ਬਾਈਕ ਦੀ ਟੱਕਰ; ਇਕ ਦੀ ਮੌਤ, 2...

ਫਾਜ਼ਿਲਕਾ: ਓਵਰਲੋਡ ਟਰੈਕਟਰ ਟਰਾਲੀ ਨਾਲ ਬਾਈਕ ਦੀ ਟੱਕਰ; ਇਕ ਦੀ ਮੌਤ, 2 ਗੰਭੀਰ ਜ਼ਖਮੀ

Published on

----------- Advertisement -----------

ਫਾਜ਼ਿਲਕਾ ਅਤੇ ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਿੰਡ ਬਹਿਕ ਖਾਸ ਸਕੂਲ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਤੂੜੀ ਨਾਲ ਓਵਰਲੋਡ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਇਸ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ‘ਚ ਰਖਵਾ ਦਿੱਤਾ ਹੈ।
ਮ੍ਰਿਤਕ ਸੰਦੀਪ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸੰਦੀਪ ਸਿੰਘ ਆਪਣੇ ਦੋ ਦੋਸਤਾਂ ਮੇਜਰ ਸਿੰਘ ਅਤੇ ਗੋਰਾ ਸਿੰਘ ਨਾਲ ਮੋਟਰਸਾਈਕਲ ’ਤੇ ਪਿੰਡ ਤਰੋਬੜੀ ਸਥਿਤ ਉਨ੍ਹਾਂ ਘਰ ਪੈਸੇ ਦੇਣ ਲਈ ਗਿਆ ਸੀ। ਵਾਪਸ ਆਉਂਦਿਆਂ ਤੂੜੀ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ‘ਚ ਸੰਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਸਾਥੀ ਮੇਜਰ ਸਿੰਘ ਅਤੇ ਗੋਰਾ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ।ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਫਾਜ਼ਿਲਕਾ ਸਦਰ ਥਾਣੇ ਦੀ ਪੁਲੀਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ
ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...