ਫਾਜ਼ਿਲਕਾ ਦੇ ਜਲਾਲਾਬਾਦ ਦੇ ਸਥਾਨਕ ਘੰਟਾਘਰ ਚੌਕ ਸਥਿਤ ਯੂਨੀਅਨ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਬਾਜ਼ਾਰ ਵਿੱਚ ਹਫੜਾ-ਦਫੜੀ ਮਚ ਗਈ। ਜਾਂਚ ਦੌਰਾਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਘਟਨਾ ਕੱਲ੍ਹ ਵਾਪਰੀ ਹੈ।
ਬੈਂਕ ਸਿਟੀ ਥਾਣੇ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਹੋਣ ਕਾਰਨ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਪੁਲੀਸ ਪ੍ਰਸ਼ਾਸਨ ਮੌਕੇ ’ਤੇ ਪੁੱਜ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਮੁਖੀ ਅਤੇ ਹਲਕਾ ਵਿਧਾਇਕ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਮੌਕੇ ‘ਤੇ ਪੁੱਜੇ | ਬਚਾਅ ਕਾਰਜਾਂ ਵਿਚ ਲੱਗੇ ਪੁਲਿਸ ਮੁਲਾਜ਼ਮਾਂ ਤੋਂ ਜਾਣਕਾਰੀ ਹਾਸਲ ਕੀਤੀ ਗਈ। ਬੈਂਕ ਦੀ ਸਹਾਇਕ ਮੈਨੇਜਰ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਤਿੰਨ ਦਿਨ ਸਰਕਾਰੀ ਛੁੱਟੀਆਂ ਹੋਣ ਕਾਰਨ ਬੈਂਕ ਬੰਦ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਨੂੰ ਸੂਚਨਾ ਮਿਲੀ ਕਿ ਬੈਂਕ ਦੀ ਬੰਦ ਸ਼ਾਖਾ ਵਿੱਚ ਅੱਗ ਦੀਆਂ ਲਪਟਾਂ ਉੱਠ ਰਹੀਆਂ ਹਨ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।
ਪੁਲੀਸ ਉਪ ਕਪਤਾਨ ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਜਿਸ ਤੋਂ ਬਾਅਦ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਬੈਂਕ ਮੈਨੇਜਰ ਨੇ ਦਾਅਵਾ ਕੀਤਾ ਕਿ ਅੱਗ ਦੀ ਘਟਨਾ ‘ਚ ਬੈਂਕ ਦਾ ਸਟਰਾਂਗ ਰੂਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਫਰਨੀਚਰ ਸੜ ਗਿਆ ਹੈ।
----------- Advertisement -----------
ਫਾਜ਼ਿਲਕਾ: ਸ਼ਾਰਟ ਸਰਕਟ ਕਾਰਨ ਬੈਂਕ ‘ਚ ਲੱਗੀ ਭਿਆਨਕ ਅੱ.ਗ, ਫਰਨੀਚਰ ਸੜ ਕੇ ਹੋਇਆ ਸੁਆਹ
Published on
----------- Advertisement -----------
----------- Advertisement -----------












