ਬੀਐਸਐਫ ਨੇ ਫਾਜ਼ਿਲਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਨਸ਼ਾ ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਤੋਂ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਐਸਐਫ ਦੀ 66 ਬਟਾਲੀਅਨ ਦੇ ਚੌਕਸ ਜਵਾਨਾਂ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਸੋਨਾ ਵਿੱਚ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ।ਜਿਸ ਦੌਰਾਨ ਖੇਤ ‘ਚੋਂ 9 ਕਿਲੋ ਹੈਰੋਇਨ ਦੇ ਪੈਕਟ ਬਰਾਮਦ ਹੋਏ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 60 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ ਨੇ 9 ਕਿਲੋ ਤੋਂ ਵੱਧ ਭਾਰ ਵਾਲਾ ਨਸ਼ੀਲੇ ਪਦਾਰਥ ਬਰਾਮਦ ਕਰਕੇ ਪਾਕਿਸਤਾਨੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 66 ਬਟਾਲੀਅਨ ਬੀ.ਐਸ.ਐਫ ਨੇ ਆਮ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੋਤਰ ਸਰਹੱਦ ‘ਤੇ ਚੌਕਸੀ ਤੇਜ਼ ਕਰ ਦਿੱਤੀ ਹੈ।
----------- Advertisement -----------
ਫਾਜ਼ਿਲਕਾ ‘ਚ 60 ਕਰੋੜ ਦੀ ਹੈਰੋਇਨ ਬਰਾਮਦ: ਖੇਤ ‘ਚੋਂ ਮਿਲੇ 9 ਪੈਕਟ
Published on
----------- Advertisement -----------
----------- Advertisement -----------












