September 11, 2026, 1:59 pm
----------- Advertisement -----------
HomeNewsLatest Newsਝੋਨੇ ਦੀ ਸਿੱਧੀ ਬਿਜਾਈ ਵਿੱਚ ਫਾਜ਼ਿਲਕਾ ਜ਼ਿਲ੍ਹਾ ਪੂਰੇ ਪੰਜਾਬ 'ਚ ਮੋਹਰੀ

ਝੋਨੇ ਦੀ ਸਿੱਧੀ ਬਿਜਾਈ ਵਿੱਚ ਫਾਜ਼ਿਲਕਾ ਜ਼ਿਲ੍ਹਾ ਪੂਰੇ ਪੰਜਾਬ ‘ਚ ਮੋਹਰੀ

Published on

----------- Advertisement -----------

ਫਾਜ਼ਿਲਕਾ 28 ਜੂਨ : ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚ ਮੋਹਰੀ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਾਲ 2024-25 ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿੱਚ 4447 ਕਿਸਾਨਾਂ ਨੇ ਪੋਰਟਲ ਅਪਲਾਈ ਕੀਤਾ ਹੈ ਜੋ ਕਿ 48,164 ਏਕੜ ਰਕਬਾ ਰਜਿਸਟਰ ਹੋਇਆ ਹੈ। ਜਿਸ ਕਾਰਨ ਫਾਜ਼ਿਲਕਾ ਪੰਜਾਬ ਵਿੱਚ ਪਹਿਲੇ ਨੰਬਰ ਤੇ ਚੱਲ ਰਿਹਾ ਹੈ ਤੇ ਸ੍ਰੀ ਮੁਕਤਸਰ ਸਾਹਿਬ ਦਾ 45,040 ਏਕੜ ਰਕਬਾ ਰਜਿਸਟਰ ਹੋਇਆ ਹੈ ਜਿਸ ਕਾਰਨ ਉਹ ਦੂਜੇ ਨੰਬਰ ਤੇ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਸ ਕਿਸਾਨ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਹ 30 ਜੂਨ ਤੱਕ ਅਪਣੀ ਰਜਿਸਟੇਸ਼ਨ www.Agrimachinerypb.Com ਪੋਰਟਲ ਤੇ ਕਰ ਲੈਣ। ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਦਫਤਰ ਮੁੱਖ ਖੇਤੀਬਾੜੀ ਫਾਜਿਲਕਾ, ਬਲਾਕ ਖੇਤੀਬਾੜੀ ਅਫਸਰ ਫਾਜਿਲਕਾ, ਜਲਾਲਾਬਾਦ, ਅਬੋਹਰ, ਖੂਈਆ ਸਰਵਰ ਜਾਂ ਆਪਣੇ ਪਿੰਡ ਦੇ ਸਬੰਧਤ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਣੀ ਦੀ ਬਚੱਤ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪੰਜਾਬ ਸਰਕਾਰ ਦੀ ਇੱਕ ਅਹਿਮ ਸਕੀਮ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬਚਤ ਹੁੰਦੀ ਹੈ ਉੱਥੇ ਹੀ 1500 ਰੁਪਏ ਦੀ ਪ੍ਰਤਸਾਹਨ ਰਾਸ਼ੀ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪਾਣੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਪਾਣੀ ਇੱਕ ਵਡਮੁੱਲੀ ਦਾਤ ਹੈ ਇਸ ਤੋਂ ਬਿਨਾਂ ਕੋਈ ਵੀ ਜਿੰਦਾ ਨਹੀਂ ਰਹਿ ਸਕਦਾ, ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਕੁਦਰਤੀ ਖਜ਼ਾਨੇ ਨੂੰ ਬਚਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਅਜਿਹਾ ਤਾ ਹੀ ਸੰਭਵ ਹੈ ਜੇਕਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...