September 13, 2026, 12:13 pm
----------- Advertisement -----------
HomeNewsLatest Newsਪੱਖੇ ਦੀ ਸਵਿੱਚ ਚਾਲੂ ਕਰਦਿਆਂ ਹੀ ਲੱਗਿਆ ਕਰੰਟ, 2 ਮਾਸੂਮ ਬੱਚਿਆਂ ਦੇ...

ਪੱਖੇ ਦੀ ਸਵਿੱਚ ਚਾਲੂ ਕਰਦਿਆਂ ਹੀ ਲੱਗਿਆ ਕਰੰਟ, 2 ਮਾਸੂਮ ਬੱਚਿਆਂ ਦੇ ਪਿਤਾ ਦੀ ਮੌਕੇ ‘ਤੇ ਹੋਈ ਮੌ.ਤ

Published on

----------- Advertisement -----------

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੇ ਪਿੰਡ ਸੁਖੇਰਾ ਬੋਦਲਾ ਵਿੱਚ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 2 ਮਾਸੂਮ ਬੱਚਿਆਂ ਦਾ ਪਿਤਾ ਸੀ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਸਮੇਤ ਪਰਿਵਾਰ ਦਾ ਬੁਰਾ ਹਾਲ ਹੈ। ਮ੍ਰਿਤਕ ਬੱਬੂ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਸੁਖੇਰਾ ਬੋਦਲਾ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਉਹ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਕਰੀਬ 6.30 ਵਜੇ ਜਦ ਉਹ ਘਰ ਪਹੁੰਚਿਆ ਤਾਂ ਗਰਮੀ ਜ਼ਿਆਦਾ ਹੋਣ ਕਾਰਨ ਉਹ ਆਪਣੇ ਕਮਰੇ ਵਿੱਚ ਬਿਜਲੀ ਵਾਲੇ ਪੱਖੇ ਦਾ ਸਵਿੱਚ ਚਾਲੂ ਕਰ ਰਿਹਾ ਸੀ ਕਿ ਉਸ ਸਮੇ ਉਸ ਨੂੰ ਕਰੰਟ ਲੱਗ ਗਿਆ। ਕਰੰਟ ਉਸ ਦੇ ਸਰੀਰ ‘ਚ ਫੈਲਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਕੋਲ ਕੋਈ ਜ਼ਮੀਨ ਨਹੀਂ ਹੈ। ਮ੍ਰਿਤਕ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਆਪਣੀ ਪਤਨੀ ਅਤੇ 5 ਸਾਲ ਅਤੇ 2 ਸਾਲ ਦੇ ਬੱਚਿਆਂ ਦਾ ਪਾਲਣ ਪੋਸ਼ਣ ਕਰਦਾ ਸੀ। ਹੁਣ ਉਸ ਦੀ ਮੌਤ ਕਾਰਨ ਪਰਿਵਾਰ ਤੇ ਵਿੱਤੀ ਸੰਕਟ ਵੀ ਆ ਗਿਆ ਹੈ। ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਤੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...