November 13, 2026, 2:22 pm
----------- Advertisement -----------
HomeNewsLatest Newsਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨੂੰ ਮਿਲ...

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨੂੰ ਮਿਲ ਕੇ ਸਰਹੱਦੀ ਕਿਸਾਨਾਂ ਦਾ ਮਸਲਾ ਕਰਵਾਇਆ ਹੱਲ

Published on

----------- Advertisement -----------

ਫਾਜਿਲਕਾ – ਫਾਜ਼ਿਲਕਾ ਦੇ ਸਰਹੱਦੀ ਕਿਸਾਨਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਕਰਕੇ ਕਰਵਾ ਦਿੱਤਾ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਉਹਨਾਂ ਨੂੰ ਦੱਸਿਆ ਕਿ ਸਰਹੱਦੀ ਪਿੰਡਾਂ ਚ ਜਿਨਾਂ ਕਿਸਾਨਾਂ ਦੀਆਂ ਜਮੀਨਾਂ ਕੰਡਿਆਲੀ ਤਾਰ ਦੇ ਪਾਰ ਹਨ ਉਹਨਾਂ ਨੂੰ ਕਈ ਵਾਰ ਰਾਤ ਸਮੇਂ ਬਿਜਲੀ ਮਿਲਦੀ ਹੈ ਅਤੇ ਉਸ ਸਮੇਂ ਉਹ ਤਾਰੋਂ ਪਾਰ ਜਾ ਕੇ ਮੋਟਰਾਂ ਨਹੀਂ ਚਲਾ ਸਕਦੇ । ਜਿਸ ਕਾਰਨ ਉਹਨਾਂ ਦੀ ਖੇਤੀ ਦਾ ਨੁਕਸਾਨ ਹੁੰਦਾ ਹੈ। ਉਹਨਾਂ ਨੇ ਕੈਬਨਿਟ ਮੰਤਰੀ ਅੱਗੇ ਮੰਗ ਰੱਖੀ ਕਿ ਸਰਹੱਦੀ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ ਜਾਵੇ।

ਵਿਧਾਇਕ ਨੇ ਦੱਸਿਆ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਸੇ ਸਮੇਂ ਹੀ ਆਪਣੇ ਵਿਭਾਗ ਨੂੰ ਹਦਾਇਤ ਕਰ ਦਿੱਤੀ ਹੈ ਕਿ ਤਾਰੋਂ ਪਾਰ ਦੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ ਜਾਵੇ ਤਾਂ ਜੋ ਉਹ ਬੀਐਸਐਫ ਵੱਲੋਂ ਦਿੱਤੇ ਗਏ ਸਮੇਂ ਅਨੁਸਾਰ ਤਾਰੋਂ ਪਾਰ ਜਾ ਕੇ ਆਪਣੀਆਂ ਫਸਲਾਂ ਦੀ ਸਾਂਭ ਸੰਭਾਲ ਕਰ ਸਕਣ ਅਤੇ ਉਨਾਂ ਦੀ ਸਿੰਚਾਈ ਕਰ ਸਕਣ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਹੱਦੀ ਇਲਾਕੇ ਦੇ ਕਿਸਾਨਾਂ ਦੀ ਵੱਡੀ ਮੰਗ ਪੂਰੀ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...