November 14, 2026, 12:22 am
----------- Advertisement -----------
HomeNewsLatest Newsਫਾਜ਼ਿਲਕਾ ਪੁਲਿਸ ਦੀ ਕਾਰਗੁਜਾਰੀ: ਪਿਛਲੇ ਤਿੰਨ ਮਹੀਨਿਆਂ 'ਚ ਚੋਰੀ ਹੋਏ 47 ਮੋਟਰਸਾਈਕਲ...

ਫਾਜ਼ਿਲਕਾ ਪੁਲਿਸ ਦੀ ਕਾਰਗੁਜਾਰੀ: ਪਿਛਲੇ ਤਿੰਨ ਮਹੀਨਿਆਂ ‘ਚ ਚੋਰੀ ਹੋਏ 47 ਮੋਟਰਸਾਈਕਲ ਬਰਾਮਦ

Published on

----------- Advertisement -----------

ਫਾਜ਼ਿਲਕਾ, 22 ਜੁਲਾਈ : ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਕਾਰਵਾਈਆਂ ਆਰੰਭ ਰਹੀ ਹੈ। ਫਾਜ਼ਿਲਕਾ ਹਲਕੇ ਦੀ ਕਾਨੂੰਨੀ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਚੋਰੀ ਹੋਏ 47 ਮੋਟਰਸਾਈਲ ਬਰਾਮਦ ਕੀਤੇ ਹਨ ਅਤੇ 49 ਦੜੇ ਸਟੇ ਲਗਾਉਣ ਵਾਲਿਆਂ ਨੂੰ ਵੀ ਕਾਬੂ ਕਰਕੇ ਮੁਕਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰ ਚਾਹੇ ਉਹ ਨਸ਼ੇ ਦਾ ਕਾਰੋਬਾਰ ਕਰਨ ਵਾਲੇ, ਚੋਰੀ ਦੇ ਮਾਮਲੇ, ਦੜੇ— ਸਟੇ ਵਾਲੇ ਦਾ ਕਾਰੋਬਾਰ ਕਰਨ ਵਾਲੇ ਸਟੇਬਾਜਾਂ ਆਦਿ ਹੋਰ ਗਤੀਵਿਧੀਆਂ ਜਿਸ ਨਾਲ ਸ਼ਹਿਰ ਦਾ ਅਮਨ, ਕਾਨੂੰਨ ਭੰਗ ਹੁੰਦਾ ਹੈ, ਦੇ ਖਿਲਾਫ ਲਗਾਤਾਰ ਸਾਰਥਕ ਹੰਭਲੇ ਮਾਰੇ ਜਾ ਰਹੇ ਹਨ।

ਵਿਧਾਇਕ ਸਵਨਾ ਨੇ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਲਗਾਤਾਰ ਪੁਲਿਸ ਵਿਭਾਗ ਵੱਲੋਂ ਰੇਡਾਂ ਮਾਰ ਕੇ ਨਸ਼ੇ ਦੇ ਵਪਾਰੀਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਵਡੇ ਵਪਾਰੀਆਂ *ਤੇ ਠਲ ਪਾਈ ਜਾ ਰਹੀ ਹੈ ਤਾਂ ਜ਼ੋ ਜੜ ਨੂੰ ਪੱਕੜ *ਕੇ ਇਸ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਨੂੰ ਸਾਫ-ਸੁਥਰਾ ਸ਼ਾਸਨ ਦੇਣ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ।

ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹਲਕੇ ਅੰਦਰ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁੱਖੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਕਾਰਵਾਈਆਂ ਕਰ ਰਹੀ ਹੈ ਜ਼ੋ ਕਿ ਵਧਾਈ ਦੇ ਪਾਤਰ ਹਨ।

ਉਨ੍ਹਾਂ ਲੋਕਾਂ ਨੁੰ ਵੀ ਅਪੀਲ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ *ਤੇ ਕਾਬੂ ਪਾਉਣ ਵਿਚ ਉਹ ਵੀ ਆਪਣਾ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਤਾਂ ਜ਼ੋ ਇਨ੍ਹਾਂ ‘ਤੇ ਠਲ ਪਾਈ ਜਾ ਸਕੇ ਅਤੇ ਮਹਿਫੂਜ਼ ਰਿਹਾ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਦੀ ਪਖਪਾਤੀ ਨਾ ਕੀਤੀ ਜਾਵੇ ਅਤੇ ਨਾ ਹੀ ਇਨ੍ਹਾਂ ਦੀ ਜਮਾਨਤ ਲਈ ਪਿਛੇ ਆਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...