November 15, 2026, 2:37 am
----------- Advertisement -----------
HomeNewsLatest Newsਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਪੁਲਿਸ ਦਾ ਨਵਾਂ...

ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਫਾਜ਼ਿਲਕਾ ਪੁਲਿਸ ਦਾ ਨਵਾਂ ਉਪਰਾਲਾ

Published on

----------- Advertisement -----------

ਫਾਜ਼ਿਲਕਾ, 17 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ ਪੰਜਾਬ ਗੋਰਵ ਯਾਦਵ ਦੀ ਯੋਗ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ‘ਐਥਲੈਟਿਕਸ ਮੀਟ’ 18 ਜੁਲਾਈ 2024 ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਖੇਡ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਦੱਸਿਆ ਕਿ 26 ਜੂਨ 2024 ਨੂੰ ਸ਼ੁਰੂ ਕੀਤੇ ਮਿਸ਼ਨ ਨਿਸਚੈ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਨਸ਼ਾ ਵੇਚਣ ਵਾਲਿਆਂ ਨੂੰ ਨਕੇਲ ਪਾਈ ਗਈ ਹੈ ਉਥੇ ਹੀ ਪਿੰਡਾਂ, ਵਾਰਡਾਂ ਵਿਚ ਲੋਕਾਂ ਨਾਲ ਪੁਲਿਸ ਦੀ ਸਾਂਝ ਮਜਬੂਤ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪੁਲਿਸ ਵੱਲੋਂ ਇਹ ਖੇਡਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਜਿਸਟ੍ਰੇ਼ਸ਼ਨ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਮਲਟੀਪਰਪਜ਼ ਸਟੇਡੀਅਮ ਫਾਜਿ਼ਲਕਾ ਵਿਖੇ ਹੋਣ ਵਾਲੀ ਇਸ ਐਥਲੈਟਿਕ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜੈਵਲਿਨ ਥਰੋ, ਸ਼ਾਟਪੁੱਟ ਥਰੋ ਅਤੇ ਲੌਂਗ ਜੰਪ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਹਨਾਂ ਉਪਰੋਕਤ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਐਥਲੀਟਾਂ/ਦੌੜਾਕਾਂ ਨੂੰ 3100 ਰੁਪਏ, ਦੂਸਰੇ ਸਥਾਨ ਵਾਲੇ ਨੂੰ 2100 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਦੌੜਾਕ ਨੂੰ 1100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।
ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਇੰਨ੍ਹਾਂ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਵੱਡੀ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...