September 27, 2026, 7:31 pm
----------- Advertisement -----------
HomeNewsLatest NewsCBI ਦੀ ਵੱਡੀ ਕਾਰਵਾਈ, ਲੁਧਿਆਣਾ 'ਚ FCI ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ...

CBI ਦੀ ਵੱਡੀ ਕਾਰਵਾਈ, ਲੁਧਿਆਣਾ ‘ਚ FCI ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਲੁਧਿਆਣਾ ਵਿੱਚ ਸੀਬੀਆਈ ਨੇ ਦੋ ਐਫਸੀਆਈ ਮੁਲਾਜ਼ਮਾਂ ਨੂੰ ਜਗਰਾਉਂ ਦੇ ਸਰਕਾਰੀ ਗੋਦਾਮ ਵਿੱਚ ਚੌਲਾਂ ਦੀ ਸਪਲਾਈ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਸ਼ੈਲਰ ਮਾਲਕ ਦੀ ਸ਼ਿਕਾਇਤ ’ਤੇ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਸੀਬੀਆਈ ਦੋਵਾਂ ਮੁਲਾਜ਼ਮਾਂ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਦੋਵਾਂ ਮੁਲਜ਼ਮਾਂ ਦੇ ਮੋਬਾਈਲ ਕਾਲ ਡਿਟੇਲ ਦੀ ਜਾਂਚ ਕੀਤੀ ਜਾ ਰਹੀ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਪੰਕਜ ਕੁਮਾਰ ਅਤੇ ਵਰਿੰਦਰ ਕੁਮਾਰ ਵਜੋਂ ਹੋਈ ਹੈ। ਸੀਬੀਆਈ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਅਧਿਕਾਰੀਆਂ ਦੇ ਕਾਰਜ ਖੇਤਰ ਵਿੱਚ ਪੈਂਦੇ ਗੁਦਾਮਾਂ ਦੇ ਮਾਲ ਸਟਾਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਐਫਸੀਆਈ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਸ ਮਾਮਲੇ ਸਬੰਧੀ ਚੁੱਪ ਧਾਰੀ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਪ੍ਰਸ਼ਾਦ ਰਾਈਸ ਮਿੱਲ ਦੇ ਮਾਲਕ ਬਵਨਦੀਪ ਸਿੰਘ ਨੇ ਸੀਬੀਆਈ ਨੂੰ ਸ਼ਿਕਾਇਤ ਕੀਤੀ ਸੀ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਮੁੱਲਾਂਪੁਰ-ਵੜੈਚ ਕੰਪਲੈਕਸ ਦੇ ਅਧਿਕਾਰੀ ਚੌਲਾਂ ਦੀ ਬਿਜਾਈ ਕਰਵਾਉਣ ਦੇ ਨਾਂ ’ਤੇ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ। ਜਿਸ ਤੋਂ ਬਾਅਦ ਸੀਬੀਆਈ ਅਧਿਕਾਰੀਆਂ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦਿਆਂ ਐਫਸੀਆਈ ਦੇ ਤਕਨੀਕੀ ਸਹਾਇਕ ਮੈਨੇਜਰ ਪੰਕਜ ਕੁਮਾਰ ਅਤੇ ਏਰੀਆ ਮੈਨੇਜਰ ਵਰਿੰਦਰ ਕੁਮਾਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...