September 6, 2026, 1:59 am
----------- Advertisement -----------
HomeNewsBreaking Newsਫਿਰੋਜ਼ਪੁਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ...

ਫਿਰੋਜ਼ਪੁਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Published on

----------- Advertisement -----------

  17-8-2024 (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ।

  ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ  31 ਜੁਲਾਈ, 2024 ਨੂੰ ਫਿਰੋਜ਼ਪੁਰ ਵਿੱਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। 

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਬੂ ਕੀਤੇ ਮੁਲਜ਼ਮ ਲਵਜੀਤ ਲਾਭਾ ਦੇ ਕਬਜ਼ੇ ਚੋਂ ਦੋ ਪਿਸਤੌਲ-ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

  ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

  ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪਿੰਡ ਖਾਨੇ ਕੀ ਢਾਬ ਅਤੇ ਪਿੰਡ ਈਨਾ ਖੇੜਾ ਵਿਖੇ ਸ਼ੱਕੀ ਵਿਅਕਤੀ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਲਵਜੀਤ ਸਿੰਘ ਨੂੰ ਪਿੰਡ ਈਨਾ ਖੇੜਾ ਦੇ ਸੂਏ ਦੇ ਪੁਲ ਨੇੜਿਓਂ ਕਾਬੂ ਕਰ ਲਿਆ।

  ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 88 ਮਿਤੀ 16.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਦਰ ਮਲੋਟ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਅਪਰਾਧਿਕ ਰਿਕਾਰਡ ਅਨੁਸਾਰ ਗ੍ਰਿਫਤਾਰ ਕੀਤਾ ਮੁਲਜ਼ਮ ਲਵਜੀਤ ਸਿੰਘ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਸਤੰਬਰ 2023 ਵਿੱਚ ਫਰੀਦਕੋਟ ਜੇਲ੍ਹ ਵਿੱਚੋਂ ਬਾਹਰ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...