ਫ਼ਿਰੋਜ਼ਪੁਰ ਵਿੱਚ ਅੱਧੀ ਰਾਤ ਨੂੰ ਵਾਪਰੇ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਭੈਣਾਂ ਅਤੇ ਇੱਕ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਅਧੀਨ ਪੈਂਦੇ ਜੰਗਲਵਾਲਾ ਨੇੜੇ ਵਾਪਰਿਆ। ਇਸ ਹਾਦਸੇ ‘ਚ ਬਾਈਕ ਸਵਾਰ ਦੋ ਭੈਣ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਤਿੰਨੇ ਭੈਣ-ਭਰਾ ਪਿੰਡ ਪੁਰਾ ਵਾਲਾ ਦੇ ਵਸਨੀਕ ਹਨ ਅਤੇ ਮੋਟਰਸਾਈਕਲ ‘ਤੇ ਘਰੋਂ ਦਵਾਈ ਲੈਣ ਆਏ ਸਨ ਅਤੇ ਵਾਪਸ ਆਉਂਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ‘ਚ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਕੈਂਟਰ ਚਾਲਕ ਕੈਂਟਰ ਛੱਡ ਕੇ ਭੱਜ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਕਈ ਘੰਟੇ ਫ਼ਿਰੋਜ਼ਪੁਰ ਫ਼ਾਜ਼ਲਿਕਾ ਹਾਈਵੇ ‘ਤੇ ਲੰਮਾ ਜਾਮ ਲੱਗਾ ਰਿਹਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲੋਕਾਂ ਨੂੰ ਸ਼ਾਂਤ ਕਰਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਭੇਜ ਦਿੱਤਾ ਹੈ।
----------- Advertisement -----------
ਬਾਈਕ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ; ਬਜ਼ਾਰੋਂ ਦਵਾਈ ਲੈ ਕੇ ਆ ਰਹੇ 3 ਭੈਣ-ਭਰਾ ਦੀ ਮੌਤ
Published on
----------- Advertisement -----------
----------- Advertisement -----------












