ਫ਼ਿਰੋਜ਼ਪੁਰ ਵਿੱਚ ਸੋਮਵਾਰੀ ਮੱਸਿਆ ਦੇ ਮੌਕੇ ‘ਤੇ ਰੇਲਵੇ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਅਤੇ ਵਾਧੂ ਭੀੜ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਰੇਲ ਗੱਡੀ ਚਲਾਈ ਜਾਵੇਗੀ। ਇਸ ਦੇ ਤਹਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਹਰਿਦੁਆਰ ਸਪੈਸ਼ਲ ਟਰੇਨ 04676/04675 ਚੱਲੇਗੀ। ਸਪੈਸ਼ਲ ਟਰੇਨ ਨੰਬਰ 04676 ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਤੋਂ ਹਰਿਦੁਆਰ ਲਈ 1 ਸਤੰਬਰ ਨੂੰ ਚੱਲੇਗੀ।
ਇਹ ਵਿਸ਼ੇਸ਼ ਰੇਲ ਗੱਡੀ ਨੰਬਰ 04676 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਸ਼ਾਮ 6.10 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 6.30 ਵਜੇ ਹਰਿਦੁਆਰ ਪਹੁੰਚੇਗੀ। ਵਾਪਸੀ ‘ਤੇ ਇਹ ਵਿਸ਼ੇਸ਼ ਰੇਲ ਗੱਡੀ ਨੰਬਰ 04675 2 ਸਤੰਬਰ 2024 ਨੂੰ ਰਾਤ 9 ਵਜੇ ਹਰਿਦੁਆਰ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11:30 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ।
ਫ਼ਿਰੋਜ਼ਪੁਰ ਡਵੀਜ਼ਨਲ ਰੇਲਵੇ ਅਧਿਕਾਰੀਆਂ ਅਨੁਸਾਰ ਇਹ ਵਿਸ਼ੇਸ਼ ਰੇਲ ਗੱਡੀ ਦੋਵੇਂ ਦਿਸ਼ਾਵਾਂ ਵਿੱਚ ਸ਼ਹੀਦ ਕੈਪਟਨ ਤੁਸ਼ਾਰ ਮਹਾਜਨ, ਜੰਮੂਤਵੀ, ਕਠੂਆ, ਪਠਾਨਕੋਟ ਕੈਂਟ, ਜਲੰਧਰ ਕੈਂਟ, ਲੁਧਿਆਣਾ, ਸਰਹਿੰਦ, ਰਾਜਪੁਰਾ, ਅੰਬਾਲਾ ਕੈਂਟ, ਯਮੁਨਾਨਗਰ ਜਗਾਧਰੀ, ਸਹਾਰਨਪੁਰ ਅਤੇ ਰੁੜਕੀ ਸਟੇਸ਼ਨਾਂ ‘ਤੇ ਰੁਕੇਗੀ।
----------- Advertisement -----------
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ! ਫ਼ਿਰੋਜ਼ਪੁਰ ‘ਚ ਚੱਲੇਗੀ ਵਿਸ਼ੇਸ਼ ਰੇਲਗੱਡੀ
Published on
----------- Advertisement -----------

----------- Advertisement -----------