September 11, 2026, 10:42 am
----------- Advertisement -----------
HomeNewsLatest Newsਫ਼ਿਰੋਜ਼ਪੁਰ 'ਚ ਪਟਾਕੇ ਚਲਾਉਣ ਲਈ ਸਮਾਂ ਤੈਅ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ...

ਫ਼ਿਰੋਜ਼ਪੁਰ ‘ਚ ਪਟਾਕੇ ਚਲਾਉਣ ਲਈ ਸਮਾਂ ਤੈਅ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

Published on

----------- Advertisement -----------

ਇਸ ਵਾਰ ਫ਼ਿਰੋਜ਼ਪੁਰ ਵਿੱਚ ਦੁਸਹਿਰਾ, ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਪਟਾਕੇ ਚਲਾਉਣ ਦਾ ਸਮਾਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਤੈਅ ਕੀਤਾ ਗਿਆ ਹੈ।ਤਿਓਹਾਰ ਮੌਕੇ ਪਟਾਕੇ ਨਿਰਧਾਰਿਤ ਸਮੇਂ ਅੰਦਰ ਹੀ ਚਲਾਏ ਜਾ ਸਕਣਗੇ। ਇਸ ਦੇ ਨਾਲ ਹੀ ਆਮ ਬਾਜ਼ਾਰਾਂ ਵਿੱਚ ਜ਼ਿਆਦਾ ਆਵਾਜ਼ ਵਾਲੇ ਪਟਾਕਿਆਂ ਦੀ ਸਟੋਰੇਜ, ਵਿਕਰੀ, ਖਰੀਦ ਅਤੇ ਨਿਰਮਾਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਇਹ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਦੀਵਾਲੀ ਦੇ ਮੌਕੇ ‘ਤੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ ਅਤੇ ਬਾਕੀ ਦੇ ਸਮੇਂ ਦੌਰਾਨ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਰਹੇਗੀ। ਦੁਸਹਿਰੇ ਵਾਲੇ ਦਿਨ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ , ਗੁਰੂ ਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਇਕ ਘੰਟਾ, ਕ੍ਰਿਸਮਿਸ ਅਤੇ ਨਵੇਂ ਸਾਲ ਦੌਰਾਨ ਪਟਾਕਿਆਂ ਦਾ ਸਮਾਂ ਰਾਤ 11:55 ਤੋਂ 12:30 ਵਜੇ ਤੱਕ ਹੋਵੇਗਾ ਅਤੇ ਬਾਕੀ ਸਮੇਂ ਦੌਰਾਨ ਪਟਾਕਿਆਂ ‘ਤੇ ਮੁਕੰਮਲ ਪਾਬੰਦੀ ਰਹੇਗੀ।
ਫ਼ਿਰੋਜ਼ਪੁਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਦੌਰਾਨ ਆਮ ਲੋਕ ਪਟਾਕੇ, ਆਤਿਸ਼ਬਾਜ਼ੀ ਅਤੇ ਹੋਰ ਅਜਿਹੀਆਂ ਸਮੱਗਰੀਆਂ ਦੀ ਵਰਤੋਂ ਕਰਦੇ ਹਨ ਜਿਸ ਨਾਲ ਬਹੁਤ ਸ਼ੋਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਦੌਰਾਨ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਨਿਰਮਾਣ, ਭੰਡਾਰਨ ਅਤੇ ਖਰੀਦ-ਵੇਚ ‘ਤੇ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...