August 15, 2026, 9:44 am
----------- Advertisement -----------
HomeNewsLatest Newsਫਿਰੋਜ਼ਪੁਰ ਤੀਹਰੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 7 ਸ਼ੂਟਰਾਂ...

ਫਿਰੋਜ਼ਪੁਰ ਤੀਹਰੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 7 ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਫਿਰੋਜ਼ਪੁਰ ਤੀਹਰੇ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। AGTF ਅਤੇ ਔਰੰਗਾਬਾਦ ਪੁਲਿਸ ਨੇ 7 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੇ ਕਾਰ ਸਵਾਰ 3 ਭੈਣ-ਭਰਾਵਾਂ ਦਾ ਕਤਲ ਕੀਤਾ ਸੀ। ਹਮਲਾਵਰ ਮਹਾਰਾਸ਼ਟਰ ਨੰਬਰ ਦੀ ਇਨੋਵਾ ਕਾਰ ਵਿਚ ਜਾ ਰਹੇ ਸਨ। ਦੱਸ ਦੇਈਏ ਕਿ ਇਹ ਗ੍ਰਿਫਤਾਰੀ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਹੋਈ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਚਿੱਟੇ ਰੰਗ ਦੀ ਕਾਰ ‘ਚ ਸਵਾਰ 5 ਵਿਅਕਤੀਆਂ ‘ਤੇ ਹਮਲਾਵਰਾਂ ਵੱਲੋਂ ਤੇਜ਼ ਰਫ਼ਤਾਰ ਫਾਇਰਿੰਗ ਕੀਤੀ ਗਈ ਸੀ, ਜਿਸ ‘ਚ 2 ਨੌਜਵਾਨ ਅਤੇ 1 ਲੜਕੀ ਦੀ ਮੌਤ ਹੋ ਗਈ ਸੀ ਅਤੇ 2 ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ‘ਚ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈਆਂ ਸਨ, ਜਿਸ ‘ਚ ਦੇਖਿਆ ਜਾ ਰਿਹਾ ਸੀ ਕਿ ਕਿਵੇਂ ਕੁਝ ਨੌਜਵਾਨ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ। ਨੌਜਵਾਨ ਦੋ ਮੋਟਰਸਾਈਕਲਾਂ ’ਤੇ ਆਏ ਸਨ। ਪਹਿਲਾਂ ਤਾਂ ਉਹ ਕੁਝ ਦੇਰ ਖੜ੍ਹੇ ਰਹੇ ਅਤੇ ਫ਼ੋਨ ‘ਤੇ ਗੱਲ ਕਰਦੇ ਰਹੇ, ਜਿਵੇਂ ਹੀ ਨੌਜਵਾਨ ਕਾਰ ਮੋੜ ‘ਤੇ ਆਏ ਤਾਂ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ |

ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ ‘ਚੋਂ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਮਾਹਿਰਾਂ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਨਾਲ ਚਲਾਈਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...