September 22, 2026, 10:50 pm
----------- Advertisement -----------
HomeNewsBreaking Newsਜਲੰਧਰ 'ਚ 2 ਗਰੁੱਪਾਂ 'ਚ ਹੋਈ ਲੜਾਈ, ਸ਼ਰੇਆਮ ਚੱਲੀਆਂ ਗੋਲੀਆਂ

ਜਲੰਧਰ ‘ਚ 2 ਗਰੁੱਪਾਂ ‘ਚ ਹੋਈ ਲੜਾਈ, ਸ਼ਰੇਆਮ ਚੱਲੀਆਂ ਗੋਲੀਆਂ

Published on

----------- Advertisement -----------

ਜਲੰਧਰ, 15 ਅਪ੍ਰੈਲ 2022 – ਪੰਜਾਬ ਦੇ ਜਲੰਧਰ ਸ਼ਹਿਰ ‘ਚ ਦਿਨੋਂ-ਦਿਨ ਹਫੜਾ-ਦਫੜੀ ਦੀਆਂ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ। ਬੀਤੀ ਰਾਤ ਨੂੰ ਜਲੰਧਰ ਦੇ ਗੋਪਾਲ ਨਗਰ ਵਿੱਚ ਦੋ ਧੜਿਆਂ ਵਿੱਚ ਝੜਪ ਹੋ ਗਈ ਅਤੇ ਦੋਵਾਂ ਵਿਚਾਲੇ ਗੋਲੀਆਂ ਚੱਲ ਗਈਆਂ। ਇਸ ਦੌਰਾਨ ਉਥੋਂ ਆਪਣੇ ਪਰਿਵਾਰ ਸਮੇਤ ਘਰ ਜਾ ਰਹੇ ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗ ਗਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪਿੰਡ ਧੋਗੜੀ ਦਾ ਰਹਿਣ ਵਾਲਾ ਹਰਮੇਲ ਸਿੰਘ ਆਪਣੇ ਪਰਿਵਾਰ ਨਾਲ ਗੋਪਾਲ ਨਗਰ ਸਥਿਤ ਆਪਣੇ ਸਹੁਰੇ ਘਰ ਜਾ ਰਿਹਾ ਸੀ। ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਆਪਣੀ ਪਤਨੀ ਅਤੇ ਬੇਟੀ ਨਾਲ ਸਕੂਟਰ ‘ਤੇ ਵਾਪਸ ਧੋਗੜੀ ਇਲਾਕੇ ਵੱਲ ਪਰਤ ਰਿਹਾ ਸੀ। ਜਿਵੇਂ ਹੀ ਉਹ ਗੋਪਾਲ ਨਗਰ ਸਥਿਤ ਪ੍ਰਕਾਸ਼ ਬੇਕਰੀ ਨੇੜੇ ਪਹੁੰਚਿਆ ਤਾਂ ਦੇਖਿਆ ਕਿ ਦੋ ਗੁੱਟਾਂ ‘ਚ ਲੜਾਈ ਹੋਣ ਕਾਰਨ ਗੋਲੀ ਚੱਲ ਗਈ ਅਤੇ ਇਸ ਦੌਰਾਨ ਗੋਲੀ ਹਰਮੇਲ ਸਿੰਘ ਦੀ ਲੱਤ ‘ਚ ਗੋਲੀ ਲੱਗ ਗਈ ਅਤੇ ਉਹ ਉਥੇ ਡਿੱਗ ਪਿਆ। ਘਟਨਾ ‘ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਦੋਂ ਕਿ ਉਸ ਦੇ ਪਿੱਛੇ ਬੈਠੀ ਪਤਨੀ ਅਤੇ ਉਸ ਦੀ ਤਿੰਨ ਸਾਲਾ ਮਾਸੂਮ ਬੱਚੀ ਘਟਨਾ ‘ਚ ਵਾਲ-ਵਾਲ ਬਚੀਆਂ। ਘਟਨਾ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਲੋਕਾਂ ਨੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ।

ਜਿਸ ਤੋਂ ਬਾਅਦ ਜ਼ਖਮੀ ਹਰਮੇਲ ਨੇ ਕਿਹਾ ਕਿ ਸ਼ੁਕਰ ਹੈ ਗੋਲੀ ਉਸ ਦੀ ਲੱਤ ਵਿੱਚ ਲੱਗੀ। ਸਕੂਟਰ ‘ਤੇ ਅੱਗੇ ਉਸਦੀ ਧੀ ਖੜੀ ਸੀ। ਮੈਂ ਖੁਦ ਚਲਾ ਰਿਹਾ ਸੀ। ਕਿਸੇ ਦੀ ਜਾਨ ਵੀ ਜਾ ਸਕਦੀ ਸੀ। ਹਾਲਾਂਕਿ ਗੋਲੀਬਾਰੀ ਦੀ ਇਹ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ।

ਜਿਸ ਤੋਂ ਬਾਅਦ ਲੋਕਾਂ ਨੇ ਫਾਇਰਿੰਗ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...