May 12, 2026, 2:31 pm
----------- Advertisement -----------
HomeNewsਮੋਗੇ 'ਚ ਦੋ ਧੜਿਆਂ ਵਿੱਚਕਾਰ ਹੋਇਆ ਝ.ਗੜਾ, ਚੱਲੀਆਂ ਗੋ.ਲੀਆਂ, 3 ਲੋਕ ਜ਼.ਖਮੀ

ਮੋਗੇ ‘ਚ ਦੋ ਧੜਿਆਂ ਵਿੱਚਕਾਰ ਹੋਇਆ ਝ.ਗੜਾ, ਚੱਲੀਆਂ ਗੋ.ਲੀਆਂ, 3 ਲੋਕ ਜ਼.ਖਮੀ

Published on

----------- Advertisement -----------

 ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਬੀਤੀ ਦੇਰ ਰਾਤ ਕਿਸੇ ਗੱਲ ਨੂੰ ਲੈ ਕੇ ਦੋ ਧੜਿਆਂ ਵਿੱਚਕਾਰ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਇਕ ਧਿਰ ਨੇ ਦੂਜੀ ਧਿਰ ‘ਤੇ ਗੋਲੀਆਂ ਵੀ ਚਲਾ ਦਿੱਤੀਆਂ। ਇਸ ਝੜਪ ‘ਚ 3 ਲੋਕ ਜ਼ਖਮੀ ਹੋਏ ਹਨ। ਜਿਸ ਵਿੱਚ ਦੋ ਲੋਕਾਂ ਨੂੰ ਗੋਲੀ ਲੱਗੀ ਹੈ। ਦੋਵਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। 

ਦੱਸ ਦਈਏ ਕਿ ਇਸ ਵਿੱਚ ਇੱਕ ਨੌਜਵਾਨ ਦੀ ਪਿੱਠ ਵਿੱਚ ਅਤੇ ਦੂਜੇ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਤੀਜਾ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ। ਜ਼ਖ਼ਮੀ ਪਰਮਜੀਤ ਨੇ ਦੱਸਿਆ ਕਿ ਜਦੋਂ ਉਹ ਅਤੇ ਉਸ ਦਾ ਭਰਾ ਦੁੱਧ ਡਲਿਵਰੀ ਕਰਕੇ ਵਾਪਸ ਆ ਰਹੇ ਸਨ ਤਾਂ ਅਮਨ ਨਾਂ ਦੇ ਨੌਜਵਾਨ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। 

ਜ਼ਖਮੀ ਦੇ ਭਰਾ ਅਤੇ ਦੋਸਤ ਚਿੰਕੂ ਕੁਮਾਰ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਲੋਕ ਨਸ਼ਿਆਂ ਦਾ ਕਾਰੋਬਾਰ ਕਰਦੇ ਹਨ। ਉਨ੍ਹਾਂ ਫਾਇਰਿੰਗ ਸ਼ੁਰੂ ਕਰ ਦਿੱਤੀ।  ਉਸ ਨੇ ਚਾਰ-ਪੰਜ ਗੋਲੀਆਂ ਚਲਾਈਆਂ। ਮੁਲਜ਼ਮ ਨੇ ਸ਼ਰਾਬ ਵੀ ਪੀਤੀ ਹੋਈ ਸੀ। ਪੁਲਿਸ ਜਾਂਚ ਕਰ ਰਹੀ ਹੈ। ਸਾਡੀ ਕੋਈ ਦੁਸ਼ਮਣੀ ਨਹੀਂ ਹੈ। ਦੂਜੇ ਪਾਸੇ ਜ਼ਖਮੀ ਸੰਦੀਪ ਸਿੰਘ ਨੇ ਦੱਸਿਆ ਕਿ ਕੋਈ ਖਾਸ ਗੱਲ ਨਹੀਂ ਹੋਈ, ਕਾਰ ‘ਚ ਆਏ ਕੁਝ ਲੋਕਾਂ ਨੇ ਹਮਲਾ ਕਰਕੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੇ ਦੱਸਿਆ ਕਿ ਉਹ ਦੀਨਾ ਸਾਹਿਬ ਚੌਕੀ ਇੰਚਾਰਜ ਕੋਲ ਪ੍ਰਾਈਵੇਟ ਡਰਾਈਵਰ ਵਜੋਂ ਕੰਮ ਕਰਦਾ ਹੈ।

 ਉਕਤ ਜਾਂਚ ਅਧਿਕਾਰੀ ਸੂਰਜ ਪ੍ਰਕਾਸ਼ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ‘ਚ ਹੈ। ਦੋਵਾਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ। ਜੋ ਵੀ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...