September 28, 2026, 9:36 pm
----------- Advertisement -----------
HomeNewsLatest Newsਵਿੱਤ ਵਿਭਾਗ ਵੱਲੋਂ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ...

ਵਿੱਤ ਵਿਭਾਗ ਵੱਲੋਂ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ 4 ਮੁਅੱਤਲ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Published on

----------- Advertisement -----------

ਚੰਡੀਗੜ੍ਹ, 05 ਦਸੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦੋਂਕਿ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਵਾਲੇ ਇਸ ਮਾਮਲੇ ਵਿੱਚ ਤਿੰਨ ਅਧਿਕਾਰੀ/ਕਰਮਚਾਰੀ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਰਾਜ ਦੇ ਖਜ਼ਾਨਾ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਸਬੰਧੀ ਮਿਲੀਆਂ ਵੱਖ-ਵੱਖ ਸ਼ਿਕਾਇਤਾਂ ਦੀ ਜਾਂਚ ਕਰਨ ਲਈ 2 ਜੂਨ, 2022 ਨੂੰ ਵਿਭਾਗੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਇਕ ਸੁਪਰਡੈਂਟ, ਇਕ ਸੀਨੀਅਰ ਸਹਾਇਕ ਅਤੇ ਇਕ ਜੂਨੀਅਰ ਸਹਾਇਕ ਪਹਿਲਾਂ ਹੀ ਮੁਅੱਤਲ ਹਨ, ਜਦਕਿ ਇਕ ਸੀਨੀਅਰ ਸਹਾਇਕ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸ਼ੱਕੀ ਵਿੱਤੀ ਲੈਣ-ਦੇਣ ਲਈ ਰਾਜ ਪੱਧਰੀ ਅਤੇ ਖੇਤਰੀ ਖਜ਼ਾਨਾ ਦਫਤਰਾਂ ਦੇ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਗਏ ਹਨ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਸੌਂਪੀ ਰਿਪੋਰਟ ਅਨੁਸਾਰ ਕੁੱਲ 86,44,022 ਰੁਪਏ ਦੇ ਸ਼ੱਕੀ ਲੈਣ-ਦੇਣ ਪਾਏ ਗਏ ਹਨ ਅਤੇ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਇਮਾਨਦਾਰ ਅਤੇ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...