November 19, 2026, 10:13 am
----------- Advertisement -----------
HomeNewsBreaking Newsਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ...

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 26 ਦਸੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ।

ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ।

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿੱਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ਵਿੱਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ।

ਕੁੱਕ ਦੇ ਛੁੱਟੀ ‘ਤੇ ਚਲੇ ਜਾਣ ਦੀ ਸੂਰਤ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ਵਿੱਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ਵਿੱਚੋਂ ਦਿਹਾੜੀ ਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...